ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 04:49 PM

ਖ਼ਾਲਸਾ ਕਾਲਜ ਪਟਿਆਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਕਰਵਾਇਆ ਗਿਆ ਗੈਸਟ ਲੈਕਚਰ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਖੇਤੀਬਾੜੀ ਵਿਭਾਗ ਵੱਲੋਂ ਇੱਕ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਨਵੇਂ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ। ਲੈਕਚਰ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸ. ਸੁਖਜੀਤ ਸਿੰਘ ਭੰਗੂ ਨੇ ਖੇਤੀਬਾੜੀ ਵਿੱਚ ਚੱਲ ਰਹੀਆਂ ਨਵੀਆਂ ਤਕਨੀਕਾਂ ਅਤੇ ਨਵੇਂ ਤਰੀਕੇ ਵਿਦਿਆਰਥੀਆਂ ਨੂੰ ਅਪਣਾਉਣ ਲਈ ਕਿਹਾ ਉਹਨਾਂ ਨੇ ਝੋਨੇ ਅਤੇ ਕਣਕ ਦੇ ਨਵੇਂ ਬੀਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਵੀ ਦਿੱਤੀ ਇਸ ਤੋਂ ਇਲਾਵਾ ਉਨ੍ਹਾਂ ਨੇ ਕੰਪਨੀ ਵਿੱਚ ਚੱਲ ਰਹੇ ਵੱਖ-ਵੱਖ ਟਰੇਨਿੰਗ ਪ੍ਰੋਗਰਾਮਾਂ ਦਾ ਵੇਰਵਾ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ । ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹੋ ਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਅੱਗੇ ਵਧਣ ਵਿੱਚ ਸਹਾਇਤਾ ਕਰਦੇ ਹਨ। ਉਨਾਂ ਇਹ ਵੀ ਦੱਸਿਆ ਕਿ ਅਸੀਂ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇ ਦੇ ਮਾਹਿਰਾਂ ਨੂੰ ਸਮੇਂ-ਸਮੇਂ ਕਾਲਜ ਵਿੱਚ ਸੱਦਾ ਦਿੰਦੇ ਹਾਂ ਤਾਂ ਜੋ ਸਾਡੇ ਵਿਦਿਆਰਥੀ ਸਮੇਂ ਦੇ ਹਾਣੀ ਬਣਨ । ਇਸ ਮੌਕੇ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਗੈਸਟ ਲੈਕਚਰ ਦੇਣ ਪਹੁੰਚੇ ਸ. ਸੁਖਜੀਤ ਸਿੰਘ ਭੰਗੂ ਮੁਖੀ ਏ ਵਨ ਸੀਡਸ ਨੂੰ ਜੀ ਆਇਆ ਕਿਹਾ। ਅਤੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਪ੍ਰੋਗਰਾਮ ਵਿੱਚ ਬੀਐਸਸੀ ਐਗਰੀਕਲਚਰ ਅਤੇ ਐਮਐਸਸੀ ਐਗਰੀਕਲਚਰ ਦੇ ਨਾਲ ਨਾਲ ਬੀ ਵਾਕ ਐਗਰੀਕਲਚਰ ਦੇ ਵਿਦਿਆਰਥੀ ਵੀ ਸ਼ਾਮਿਲ ਸਨ। ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਕਮਲੇਸ਼ ਕੁਮਾਰ, ਪ੍ਰੋ. ਮਹਿੰਦਰ ਲਾਲ, ਪ੍ਰੋ. ਲਖਵਿੰਦਰ ਸਿੰਘ, ਡਾ. ਪ੍ਰਦੀਪ ਕੁਮਾਰ, ਪ੍ਰੋ. ਪਰਵਿੰਦਰ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਦੀਪਕ ਬਾਵਾ, ਪ੍ਰੋ. ਅਮਰਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਵੀ ਹਾਜ਼ਰ ਸਨ ।