Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਪ੍ਰੋਗਰਾਮ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਇਸ ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਅਕਾਦਮਿਕ ਉੱਤਮਤਾ, ਪ੍ਰਭਾਵਸ਼ਾਲੀ ਪੇਸ਼ੇਵਰ ਪ੍ਰਦਰਸ਼ਨ ਅਤੇ ਰਾਸ਼ਟਰੀ ਪੁਨਰ ਨਿਰਮਾਣ ਦੇ ਕੰਮ ਵਿੱਚ ਬਿਹਤਰ ਬਣਾਉਂਦਿਆਂ ਸਰਗਰਮ ਸ਼ਮੂਲੀਅਤ ਸਹਿਤ ਰਾਸ਼ਟਰੀ ਸਿੱਖਿਆ ਨੀਤੀ ਲਈ ਤਿਆਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਯੂ.ਜੀ.ਸੀ.-ਐੱਮ.ਐੱਚ.ਆਰ.ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ 19 ਤੋਂ 30 ਸਤੰਬਰ, 2024 ਤੱਕ ਆਨਲਾਈਨ ਮੋਡ ਰਾਹੀਂ ਕਰਵਾਇਆ ਜਾ ਰਿਹਾ ਹੈ । ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ, ਜੋ ਪ੍ਰੋਗਰਾਮ ਦੇ ਸ਼ੁਰੂਆਤੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਨੇ ਆਪਣੇ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐੱਨ. ਈ. ਪੀ. 2020 ਅਧਿਆਪਨ ਸਿੱਖਿਆ ਦਾ ਇੱਕ ਸੰਪੂਰਨ ਰੂਪਾਂਤਰ ਹੈ ਅਤੇ ਇਸ ਦੇ ਜ਼ਰੀਏ ਅਸੀਂ ਗਲੋਬਲ ਮਾਪਦੰਡਾਂ ਦੇ ਨੇੜੇ ਆ ਰਹੇ ਹਾਂ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਦੇ ਸੰਪੂਰਨ ਢਾਂਚੇ ਨੂੰ ਸਮਝਣ ਲਈ ਇਨ੍ਹਾਂ ਐੱਨ. ਈ. ਪੀ. ਓਰੀਐਂਟੇਸ਼ਨ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਨ੍ਹਾਂ ਓਰੀਐਂਟੇਸ਼ਨ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮਾਂ ਦੇ ਆਯੋਜਨ ਲਈ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ । ਜ਼ਿਕਰਯੋਗ ਹੈ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਦੀ ਭੂਮਿਕਾ ਗਣਿਤ ਦੇ ਐਸੋਸੀਏਟ ਪ੍ਰੋਫੈਸਰ ਡਾ. ਸ਼ੈਲੀ ਅਰੋੜਾ ਅਤੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕ ਡਾ. ਨਿਰਵੈਰ ਨੀਰੂ ਨਿਭਾ ਰਹੇ ਹਨ। ਇਸ ਪ੍ਰੋਗਰਾਮ ਲਈ ਅੰਤਰਰਾਸ਼ਟਰੀ ਪੱਧਰ ਦੇ ਪ੍ਰਸਿੱਧ ਮਾਹਿਰ ਵਿਅਕਤੀਆਂ ਨੂੰ ਆਨਲਾਈਨ ਜੁੜਨ ਦਾ ਸੱਦਾ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top