Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 05:22 PM

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਖੇੜੀ ਵਿਖੇ 53.5 ਲੱਖ ਨਾਲ ਬਣੇਗੀ ਨਵੀਂ ਸੜਕ, 27 ਲੱਖ ਰੁਪਏ ਨਾਲ ਵੱਖ-ਵੱਖ ਪਿੰਡਾਂ ਵਿੱਚ ਹੋਣਗੇ ਵਿਕਾਸ ਕਾਰਜ
ਬਖਤੌਰ ਨਗਰ ਵਿਖੇ 18 ਲੱਖ ਨਾਲ ਧਰਮਸ਼ਾਲਾ ਤੇ ਗਲੀਆਂ ਦੇ ਕਾਰਜ ਕਰਵਾਏ ਜਾਣਗੇ
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਸੁਨਾਮ, ਸੂਬੇ ਦੇ ਮੋਹਰੀ ਹਲਕਿਆਂ ਦੀ ਕਤਾਰ ਵਿੱਚ ਖੜਾ ਹੋਇਆ ਹੈ ਅਤੇ ਇੱਥੋਂ ਦੇ ਹਰ ਨਾਗਰਿਕ ਨੂੰ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਅਸੀਂ ਦਿਨ ਰਾਤ ਸਰਗਰਮ ਹਾਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਆਰੰਭ ਕਰਵਾਉਂਦੇ ਹੋਏ ਹੁਣ ਤੱਕ ਅਨੇਕਾਂ ਪ੍ਰੋਜੈਕਟ ਪਾਰਦਰਸ਼ੀ ਪ੍ਰਣਾਲੀ ਨਾਲ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਵੀ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਖੇੜੀ ਵਿਖੇ 53.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਕਾਰਜਕਾਰੀ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਸਮੁੱਚੇ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ ।
ਵਿਕਾਸ ਕਾਰਜਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੀਤੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਖਤੌਰ ਨਗਰ ਵਿਖੇ ਕਰੀਬ 18 ਲੱਖ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ ਗਲੀਆਂ ਦੇ ਕੰਮਾਂ ਨੂੰ ਵੀ ਆਰੰਭ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ 27 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਪੱਤਰ ਵੀ ਸੌਂਪੇ । ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਗੁਰਦਰਸ਼ਨ ਸਿੰਘ, ਗੁਰਿੰਦਰ ਪਾਲ ਸਿੰਘ ਖੇੜੀ, ਮਨੀ ਸਰਾਉ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ ਈਲਵਾਲ, ਦੀਪ ਸਿੰਘ ਕਨੋਈ ਤੋਂ ਇਲਾਵਾ ਸੰਜੀਵ ਕੁਮਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਨਾਮ, ਕਰਮ ਸਿੰਘ ਬਖਤੌਰ ਨਗਰ, ਜਸਵੀਰ ਸਿੰਘ, ਕੁਲਵੀਰ ਸਿੰਘ ਵੀ ਹਾਜ਼ਰ ਸਨ ।



Scroll to Top