Breaking News ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਨ ਲਈ ਸਰਬਸੰਮਤੀ ਨਾਲ ਸਹਿਮਤੀਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਕੀਤੇ ਲਗਭਗ 600 ਬੱਸਾਂ ਦੇ ਪਰਮਿਟ ਰੱਦਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਦੇਣ ਵਾਲੀ ਔਰਤ ਦੀ ਝਲਕ ਆਈ ਸਾਹਮਣੇ

25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਨੂੰ ਵਿਜੀਲੈਂਸ ਕੀਤਾ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 05:17 PM

25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਨੂੰ ਵਿਜੀਲੈਂਸ ਕੀਤਾ ਕਾਬੂ
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।



Scroll to Top