ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ
ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 12:33 PM
ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਰਾਂ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ। ਜਾਣਕਾਰੀ ਦੇ ਮੁਤਾਬਕ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ ਦਾ ਪ੍ਰਚਾਰ ਕਰਨ ਵਾਲੇ ਵੀਡੀਓ ਅਦਾਲਤ ਦੀ ਕਾਨੂੰਨੀ ਕਾਰਵਾਈ ਦੀ ਥਾਂ `ਤੇ ਅਪਲੋਡ ਕੀਤੇ ਗਏ ਹਨ।ਮੌਜੂਦਾ ਸਮੇਂ ਵਿੱਚ ਅਮਰੀਕੀ ਕੰਪਨੀ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ, ਐਕਸ ਆਰ ਪੀ. ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ ਦਿਖਾ ਰਿਹਾ ਹੈ ।