Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਨ ਲਈ ਸਰਬਸੰਮਤੀ ਨਾਲ ਸਹਿਮਤੀ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 12:15 PM

ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਨ ਲਈ ਸਰਬਸੰਮਤੀ ਨਾਲ ਸਹਿਮਤੀ
ਬਾਬਾ ਬਕਾਲਾ ਸਾਹਿਬ : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਬਣੇ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਵਿਖੇ ਉਨ੍ਹਾਂ ਦੇ ਸਮਰਥਕਾਂ ਤੇ ਪਿੰਡ ਵਾਸੀਆਂ ਦੀ ਜ਼ਰੂਰੀ ਇਕੱਤਰਤਾ ਹੋਈ, ਜਿਸ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਬਣਾਉਣ ਲਈ ਸਹਿਮਤੀ ਦਿੱਤੀ ਗਈ । ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੁਖਚੈਨ ਸਿੰਘ ਬਹੁਤ ਹੀ ਇਮਾਨਦਾਰ ਤੇ ਪੜ੍ਹੇ ਲਿਖੇ ਇਨਸਾਨ ਹਨ ਅਤੇ ਉਹ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ, ਜਿਸ ’ਤੇ ਸੁਖਚੈਨ ਸਿੰਘ ਨੇ ਹਾਜਰੀਨ ਦੀ ਬੇਨਤੀ ਨੂੰ ਪ੍ਰਵਾਨ ਕੀਤਾ। ਇਸ ਮੌਕੇ ਸਰਪੰਚ ਮਹਿੰਦਰ ਸਿੰਘ, ਸ਼ੇਰਜਸਜੀਤ ਸਿੰਘ, ਕੁਲਵੰਤ ਸਿੰਘ ਢਿੱਲੋਂ, ਬੂਟਾ ਸਿੰਘ ਤੇ ਤਰਸੇਮ ਸਿੰਘ (ਦੋਵੇਂ ਨੰਬਰਦਾਰ), ਮਾ.ਸਰਵਨ ਸਿੰਘ, ਅਜੀਤ ਸਿੰਘ, ਕਸ਼ਮੀਰ ਸਿੰਘ ਖੂਹ ਵਾਲੇ, ਕੈਪਟਨ ਭਗਵੰਤ ਸਿੰਘ, ਗਿਆਨ ਸਿੰਘ ਢਿੱਲੋਂ, ਬਿੱਲਾ ਖੈੜਾ, ਤਰਲੋਕ ਸਿੰਘ ਫੌਜੀ, ਰਘਬੀਰ ਸਿੰਘ ਫੌਜੀ, ਬਖਸ਼ੀਸ਼ ਸਿੰਘ, ਬਾਬਾ ਜਸਵੰਤ ਸਿੰਘ, ਬਲਰਾਜ ਸਿੰਘ ਫੌਜੀ, ਹਰਜਿੰਦਰ ਸਿੰਘ ਆਰੇ ਵਾਲਾ, ਰਾਣਾ ਸੰਧੂ, ਪ੍ਰਗਟ ਸੰਧੂ, ਮੇਜਰ ਖੈੜਾ, ਹਰਮਨਜੀਤ ਸਿੰਘ ਫੌਜੀ, ਬੱਬਾ ਮਿਸਤਰੀ, ਸਕੱਤਰ ਸਿੰਘ ਮਿਸਤਰੀ, ਸੁਖਦੇਵ ਸਿੰਘ ਸੰਧੂ, ਪਰਮਜੀਤ ਸਿੰਘ, ਬਿੱਟਾ, ਯੋਧਬੀਰ ਸਿੰਘ, ਸਰਮੁੱਖ ਸਿੰਘ ਵਾਸੀਆਨ ਖੈੜਾ ਆਦਿ ਹਾਜ਼ਰ ਸਨ।



Scroll to Top