ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ
ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 12:49 PM

ਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ
ਖੂੰਟੀ : ਭਾਰਤ ਦੇਸ਼ ਦੇ ਸੂਬੇ ਝਾਰਖੰਡ ਦੇ ਖੂੰਟੀ ਜਿ਼ਲ੍ਹੇ ਵਿਚ ਸਕੂਲ ਤੋਂ ਘਰ ਆ ਰਹੀ ਆਦਿਵਾਸੀ ਸਮੂਦਾਏ ਦੀ 16 ਸਾਲਾਂ ਲੜਕੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਰਹੂ ਥਾਣਾ ਅਧੀਨ ਪੈਂਦੇ ਖੇਤਰ ਵਿਚ ਇਹ ਘਟਨਾ ਵਾਪਰੀ ਹੈ। ਖੂੰਟੀ ਦੇ ਐੱਸਡੀਪੀਓ ਵਰੁਣ ਰਜਕ ਨੇ ਕਿਹਾ ਕਿ ਇਸ ਘਟਨਾ ਸਬੰਧੀ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਪੀੜਤ ਦੀ ਸਿਹਤ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਰਜ ਕਰਵਾਏ ਬਿਆਨ ਅਨੁਸਾਰ ਪੀੜਤ ਲੜਕੀ ਬੁੱਧਵਾਰ ਦੁਪਿਹਰ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਇਸ ਦੌਰਾਨ ਕਰੀਬ 10 ਵਿਅਕਤੀ ਉਸ ਨੂੰ ਸੜਕ ਕਿਨਾਰੇ ਝਾੜੀਆਂ ਵਿਚ ਲੈ ਗਏ ਅਤੇ 5 ਨੇ ਉਸ ਨਾਲ ਜਬਰ ਜਨਾਹ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਅਪਰਾਧ ਵਿਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ ।
