Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀ

ਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀ

ਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀ
ਕੋਲਕਾਤਾ : ਭਾਰਤ ਦੇਸ਼ ਦੇ ਕੋਲਕਾਤਾ ਬਲਾਤਕਾਰ ਅਤੇ ਕਤਲ ਕਾਂਡ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕੰਮ ‘ਤੇ ਪਰਤਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਡਾਕਟਰ ਸਿਰਫ ਜ਼ਰੂਰੀ ਸੇਵਾਵਾਂ ਲਈ ਕੰਮ ਕਰਨਗੇ। ਉਨ੍ਹਾਂ ਹੜਤਾਲ ਨੂੰ ਅੰਸ਼ਕ ਤੌਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਹੈ । ਜੂਨੀਅਰ ਡਾਕਟਰ 9 ਅਗਸਤ ਤੋਂ ਹੜਤਾਲ ‘ਤੇ ਸਨ। ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸੁਪਰੀਮ ਕੋਰਟ ਨੇ ਵੀ ਡਾਕਟਰਾਂ ਨੂੰ ਡਿਊਟੀ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਸੀ।ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਨਿਆਂ ਦੀ ਮੰਗ ਕਰ ਰਹੇ ਜੂਨੀਅਰ ਡਾਕਟਰਾਂ ਅਤੇ ਪੱਛਮੀ ਬੰਗਾਲ ਸਰਕਾਰ ਵਿਚਾਲੇ ਚੱਲ ਰਹੀ ਗੱਲਬਾਤ ਸਫਲ ਰਹੀ ਹੈ। ਪੱਛਮੀ ਬੰਗਾਲ ਜੂਨੀਅਰ ਡਾਕਟਰ ਮੋਰਚਾ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰ ਸ਼ਨੀਵਾਰ ਤੋਂ ਕੰਮ ‘ਤੇ ਪਰਤਣਗੇ। ਹਾਲਾਂਕਿ ਐਮਰਜੈਂਸੀ ਸੇਵਾਵਾਂ ਅਤੇ ਜ਼ਰੂਰੀ ਸੇਵਾਵਾਂ ਮੁੜ ਸ਼ੁਰੂ ਹੋਣਗੀਆਂ, ਓਪੀਡੀ ਸੇਵਾਵਾਂ ਮੁਅੱਤਲ ਰਹਿਣਗੀਆਂ।ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਉਹ ਓਪੀਡੀ ਵਿੱਚ ਕੰਮ ਨਹੀਂ ਕਰਨਗੇ, ਪਰ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਵਿੱਚ ਕੰਮ ਕਰਨਗੇ। ਡਾਕਟਰਾਂ ਨੇ ਕਿਹਾ, “ਸ਼ੁੱਕਰਵਾਰ ਨੂੰ ਸੀਬੀਆਈ ਦਫ਼ਤਰ ਵੱਲ ਮਾਰਚ ਕਰਨ ਤੋਂ ਬਾਅਦ, ਅਸੀਂ ਸਿਹਤ ਭਵਨ ਦੇ ਬਾਹਰ ਆਪਣਾ ਧਰਨਾ ਵਾਪਸ ਲੈ ਲਵਾਂਗੇ। ਅਸੀਂ ਪੱਛਮੀ ਬੰਗਾਲ ਸਰਕਾਰ ਦੁਆਰਾ ਕੀਤੇ ਸਾਰੇ ਵਾਅਦਿਆਂ ਨੂੰ ਲਾਗੂ ਕਰਨ ਲਈ ਇੱਕ ਹਫ਼ਤੇ ਤੱਕ ਇੰਤਜ਼ਾਰ ਕਰਾਂਗੇ ਅਤੇ ਜੇਕਰ ਉਹ ਪੂਰੇ ਨਹੀਂ ਕੀਤੇ ਗਏ ਤਾਂ ਅਸੀਂ ਆਪਣਾ ਵਿਰੋਧ ਮੁੜ ਸ਼ੁਰੂ ਕਰਾਂਗੇ । ਇਨਸਾਫ਼ ਲਈ ਸਾਡੀ ਲੜਾਈ ਅਜੇ ਖਤਮ ਨਹੀਂ ਹੋਈ ਹੈ।ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹੜਤਾਲ ‘ਤੇ ਬੈਠੇ ਡਾਕਟਰਾਂ ਦੀਆਂ ਪੰਜ ਮੰਗਾਂ ‘ਚੋਂ 3 ਮੰਨ ਲਈਆਂ ਹਨ, ਨਾਲ ਹੀ ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਡਿਊਟੀ ‘ਤੇ ਵਾਪਸ ਆਉਣ ਦੀ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top