Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:00 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ

ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ
ਰੋਹਤਕ : ਹਰਿਆਣਾ ਦੇ ਸੋਨੀਪਤ ਰੋਡ ‘ਤੇ ਬੋਹੜ ਪਿੰਡ ਨੇੜੇ ਵੀਰਵਾਰ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਕਰਦੇ ਸਮੇਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਮਰਨ ਵਾਲੇ ਵਿਅਕਤੀ ਇਸੇ ਪਿੰਡ ਬੋਹੜ ਦੇ ਰਹਿਣ ਵਾਲੇ ਹਨ ਜਦਕਿ ਇੱਕ ਜ਼ਖਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਐਸ. ਪੀ. ਹਿਮਾਂਸ਼ੂ ਗਰਗ, ਉਪ ਪੁਲਿਸ ਕਪਤਾਨ ਅਮਿਤ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਪਿੱਛੇ ਗੈਂਗ ਵਾਰ ਦਾ ਖੁਲਾਸਾ ਹੋਇਆ ਹੈ। ਹਾਲਾਂਕਿ ਪੁਲਿਸ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕਰ ਸਕੀ ਹੈ। ਬੋਹੜ ਪਿੰਡ ਦੇ ਪਲੋਤਰਾ ਗੈਂਗ ਨਾਲ ਰੰਜ਼ਿਸ਼ ਰੱਖਣ ਵਾਲੇ ਰਾਹੁਲ ਬਾਬਾ ਗੈਂਗ ‘ਤੇ ਅਪਰਾਧ ਕਰਨ ਦਾ ਸ਼ੱਕ ਹੈ। ਐਸਪੀ ਹਿਮਾਂਸ਼ੂ ਗਰਗ ਨੇ ਚਾਰ ਟੀਮਾਂ ਬਣਾਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕਰੀਬ 10.30 ਵਜੇ ਸੋਨੀਪਤ ਰੋਡ ‘ਤੇ ਪਿੰਡ ਬੋਹੜ ਨੇੜੇ ਸ਼ਰਾਬ ਦੇ ਠੇਕੇ ‘ਤੇ ਕੁਝ ਨੌਜਵਾਨ ਬੈਠੇ ਸਨ। ਇਸੇ ਦੌਰਾਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਤੋਂ ਅੱਠ ਹਮਲਾਵਰ ਹਥਿਆਰਾਂ ਨਾਲ ਲੈਸ ਆ ਗਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ‘ਚ ਪੰਜ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਉਥੋਂ ਫਰਾਰ ਹੋ ਗਏ।ਜ਼ਖ਼ਮੀਆਂ ਨੂੰ ਇਲਾਜ ਲਈ ਪੀਜੀਆਈਐਮਐਸ ਦੇ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਹੋਰ ਵੀ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਦੀ ਪਛਾਣ 30 ਸਾਲਾ ਜੈਦੀਪ, 37 ਸਾਲਾ ਅਮਿਤ ਨੰਦਲ ਅਤੇ 28 ਸਾਲਾ ਵਿਨੈ ਵਜੋਂ ਹੋਈ ਹੈ, ਜੋ ਪਿੰਡ ਬੋਹੜ ਦੇ ਰਹਿਣ ਵਾਲੇ ਸਨ। ਜ਼ਖਮੀਆਂ ‘ਚ ਸਿਰਫ ਇਕ ਨੌਜਵਾਨ ਦੀ ਪਛਾਣ 29 ਸਾਲਾ ਅਨੁਜ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੂਜੇ ਜ਼ਖ਼ਮੀ ਦੀ ਪਛਾਣ 32 ਸਾਲਾ ਮਨੋਜ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਥਾਣਾ ਪੁਲਸ ਪਹਿਲਾਂ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਬਾਅਦ ‘ਚ ਪੀਜੀਆਈ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Advertisement
Advertisement
Advertisement
Advertisement
Scroll to Top