Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ
ਚੰਡੀਗੜ੍ਹ, 20 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 ਜਣਿਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ । ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ, ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ, ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ । ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,974 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ । ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top