ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 06:54 PM

ਜਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੇ ਭਰੇ ਸੈਂਪਲ
ਅਚਾਰ ਅਤੇ ਪਨੀਰ ਦੇ ਭਰੇ ਸੈਂਪਲ: ਜਿਲਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ
ਪਟਿਆਲਾ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਲਈ ਅਤੇ ਤਿਓਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਂਕਿੰਗ ਤੇਜ਼ ਕਰ ਦਿੱਤੀ ਗਈ ਹੈ। ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਇਸ਼ਾਨ ਬਾਂਸਲ ਸਮੇਤ ਬਣੀ ਟੀਮ ਵੱਲੋਂ ਅੱਜ ਰਾਜਪੁਰਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਦੇ ਪਿਛਲੇ ਪਾਸੇ ਬਣੇ ਅਚਾਰ ਦੇ ਮੈਨੂਫੈਕਚਰਿੰਗ ਯੂਨਿਟ ਅਤੇ ਸ਼ਹਿਰ ਵਿੱਚ ਦੁੱਧ ਦੀ ਡਾਇਰੀ ਦੀ ਚੈਕਿੰਗ ਕੀਤੀ ਗਈ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਾਜਪੁਰਾ ਵਿੱਚ ਵੱਡੇ ਪੱਧਰ ਤੇ ਅਚਾਰ ਬਣਾਏ ਜਾਣ ਦੀ ਸ਼ੂਚਨਾਂ ਪ੍ਰਾਪਤ ਹੋਈ ਸੀ। ਜਿਸ ਨੂੰ ਮੁੱਖ ਰੱਖਦੇ ਹੋਏ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਅਚਾਰ ਦੇ ਮੈਨੂਫੈਕਚਰਿੰਗ ਯੂਨਿਟ ਤੋਂ ਤਿੰਨ ਤਰ੍ਹਾਂ ਦੇ ਅਚਾਰ ਦੇ ਸੈਂਪਲ ਲਏ ਗਏ ਅਤੇ ਦੁੱਧ ਦੀ ਡਾਇਰੀ ਤੋਂ ਪਨੀਰ ਦੇ ਸੈਂਪਲ ਲਏ ਗਏ ਅਤੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਜਾਣਗੇ। ਜਾਂਚ ਰਿਪੋਰਟ ਆਉਣ ਉਪਰੰਤ ਸਬੰਧਿਤ ਧਿਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇ। ਉਹਨਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ। ਸਬ-ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਸਹਾਇਕ ਸਿਹਤ ਅਫਸਰ ਡਾ. ਐਸ ਜੇ ਸਿੰਘ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਜਸਜੀਤ ਕੌਰ ਵੀ ਹਾਜ਼ਰ ਸਨ।