Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:36 am

+91 90915 01313 , +91 90916 01313

punjabbanni@gmail.com
punjabbani@yahoo.com

ਗੱਦਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਦੀ ਮੌਤ

ਗੱਦਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਦੀ ਮੌਤ

ਗੱਦਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਦੀ ਮੌਤ
ਬਠਿੰਡਾ : ਪੰਜਾਬ ਦੇ ਸ਼ਹਿਰ ਬਠਿੰਡਾ ਦੇ ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਵਿਖੇ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਕਾਰਨ ਤਿੰਨ ਮਜ਼ਦੁਰਾਂ ਦੀ ਮੌਤ ਹੋ ਗਈ। ਅੱਗ ਲੱਗਣ ਤੇ ਉਠੀਆਂ ਭਿਆਨਕ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਉਕਤ ਹਾਦਸਾ ਵਾਪਰਨ ਤੇ ਸੂਚਨਾ ਮਿਲਦਿਆਂ ਹੀ ਅੱਗ ਬੁਝਾਉਣ ਲਈ ਬਠਿੰਡਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆ।ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਬਲਕਾਰ ਸਿੰਘ ਨੇ ਦੱਸਿਆ ਕਿ ਉਹ 5 ਜਾਣੇ ਰੈਂਪ ਲਗਾ ਰਹੇ ਸਨ ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ 2 ਜਾਣੇ ਫੈਕਟਰੀ ਵਿੱਚੋਂ ਭੱਜ ਕੇ ਬਾਹਰ ਆ ਗਏ ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇਨੀ ਤੇਜ਼ੀ ਨਾਲ ਫੈਲੀ ਕਿ ਉਸਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਉਧਰ ਅੱਗ ਦੀ ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸਨ। ਫਿਲਹਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top