Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਸੁਨੀਲ ਐੱਨਐੱਸ ਉਰਫ ਪਲਸਰ ਸੁਨੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਅਦਾਕਾਰ ਸੁਨੀਲ ਐੱਨਐੱਸ ਉਰਫ ਪਲਸਰ ਸੁਨੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਅਦਾਕਾਰ ਸੁਨੀਲ ਐੱਨਐੱਸ ਉਰਫ ਪਲਸਰ ਸੁਨੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਨਵੀਂ ਦਿੱਲੀ : ਕੇਰਲ ’ਚ ਇਕ ਮਸ਼ਹੂਰ ਮਲਿਆਲੀ ਅਦਾਕਾਰਾ ਨੂੰ ਅਗਵਾ ਕਰਨ, ਚੱਲਦੀ ਕਾਰ ’ਚ ਸਮੂਹਿਕ ਜਬਰ ਜਨਾਹ ਕਰਨ ਤੇ ਜਿਨਸੀ ਸ਼ੋਸ਼ਣ ਦੀ ਫਿਲਮ ਬਣਾਉਣ ਦੇ ਮੁੱਖ ਮੁਲਜ਼ਮ ਤੇ ਅਦਾਕਾਰ ਸੁਨੀਲ ਐੱਨਐੱਸ ਉਰਫ ਪਲਸਰ ਸੁਨੀ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਨੀ ਸੱਤ ਸਾਲਾਂ ਦੀ ਕੈਦ ਤੋਂ ਬਾਅਦ ਪਹਿਲੀ ਵਾਰੀ ਜੇਲ੍ਹ ਤੋਂ ਬਾਹਰ ਆਏਗਾ ਕਿਉਂਕਿ ਇਸੇ ਮਾਮਲੇ ’ਚ ਇਕ ਹੋਰ ਮੁਲਜ਼ਮ ਮਸ਼ਹੂਰ ਮਲਿਆਲੀ ਅਦਾਕਾਰ ਦਲੀਪ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। 2017 ਦੇ ਇਸ ਮਾਮਲੇ ਤੋਂ ਬਾਅਦ ਹੀ ਕੇਰਲ ਸਰਕਾਰ ਨੇ ਮਲਿਆਲੀ ਫਿਲਮ ਜਗਤ ’ਚ ਮਹਿਲਾ ਅਦਾਕਾਰਾਂ ਦੇ ਜਿਨਸੀ ਸ਼ੋਸ਼ਣ ਦੇ ਸਬੰਧ ’ਚ ਹੇਮਾ ਕਮੇਟੀ ਦਾ ਗਠਨ ਕੀਤਾ ਸੀ। ਇਸੇ ਮਾਮਲੇ ਦੇ ਮੁੱਖ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਜਸਟਿਸ ਏਐੱਸ ਓਕਾ ਤੇ ਪੰਕਜ ਮਿੱਤਲ ਦੇ ਬੈਂਚ ਨੇ ਕੇਰਲ ਹਾਈ ਕੋਰਟ ਦੇ ਆਦੇਸ਼ ਨੂੰ ਖ਼ਾਰਜ ਕਰਦੇ ਹੋਏ ਪਲਸਰ ਸੁਨੀ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਬੈਂਚ ਦਾ ਮੰਨਣਾ ਹੈ ਕਿ ਮੁਲਜ਼ਮ ਨੇ ਸੱਤ ਸਾਲ ਜੇਲ੍ਹ ’ਚ ਬਿਤਾਏ ਹਨ ਤੇ ਛੇਤੀ ਹੀ ਇਸ ਮਾਮਲੇ ਦਾ ਨਿਪਟਾਰਾ ਹੋਣ ਦੀ ਵੀ ਉਮੀਦ ਨਹੀਂ ਹੈ। ਸੁਪਰੀਮ ਕੋਰਟ() ਨੇ ਕਿਹਾ ਕਿ ਸੁਨੀਲ ਨੂੰ ਇਕ ਹਫ਼ਤੇ ’ਚ ਅਦਾਲਤ ਦੇ ਸਾਹਮਣੇ ਪੇਸ਼ ਕਰ ਕੇ ਜ਼ਮਾਨਤ ਦੀਆਂ ਸ਼ਰਤਾਂ ਨੂੰ ਲਾਗੂ ਕਰ ਕੇ ਜ਼ਮਾਨਤ ’ਤੇ ਰਿਹਾਅ ਕੀਤਾ ਜਾ ਸਕਦਾ ਹੈ। ਨਾਲ ਹੀ ਇਸਤਗਾਸਾ ਪੱਖ ਨੂੰ ਸੁਣਵਾਈ ਦੌਰਾਨ ਅਦਾਲਤ ’ਚ ਜ਼ਮਾਨਤ ਦੀਆਂ ਸਖ਼ਤ ਸ਼ਰਤਾਂ ’ਤੇ ਜਿਰਾਹ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ 17 ਫਰਵਰੀ, 2017 ਦੀ ਰਾਤ ਨੂੰ ਇਕ ਤੇਲਗੂ, ਮਲਿਆਲੀ ਤੇ ਤਾਮਿਲ ਫਿਲਮਾਂ ਦੀ ਅਦਾਕਾਰਾ ਨੂੰ ਉਸ ਦੀ ਹੀ ਚੱਲਦੀ ਕਾਰ ’ਚ ਅਗਵਾ ਕਰ ਕੇ ਦੋ ਘੰਟੇ ਤੱਕ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਨਾਲ ਹੀ ਅਦਾਕਾਰਾ ਨੂੰ ਬਲੈਕਮੇਲ ਕਰਨ ਲਈ ਇਨ੍ਹਾਂ ਕਰਤੂਤਾਂ ਦਾ ਫਿਲਮਾਂਕਨ ਵੀ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top