ਚੰਡੀਗੜ੍ਹ ਕੋਰਟ ਨੇ ਕੀਤੇ ਮੈਂਬਰ ਪਾਰਲੀਮੈਂਟ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ

ਚੰਡੀਗੜ੍ਹ ਕੋਰਟ ਨੇ ਕੀਤੇ ਮੈਂਬਰ ਪਾਰਲੀਮੈਂਟ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੀ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਸੰਮਨ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਸਾਬਕਾ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖਿ਼ਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਕੰਗਨਾ ਨੇ ਫਿਲਮ ਵਿਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸਿ਼ਸ਼ ਕੀਤੀ ਹੈ। ਰਵਿੰਦਰ ਬੱਸੀ ਦੀ ਵਲੋਂ ਪਟੀਸ਼ਨ ਵਿੱਚ ਕਿਹਾ ਗਿਆ ਕਿ ਕੰਗਨਾ ਨੇ ਫਿਲਮ ਬਣਾਉਂਦੇ ਸਮੇਂ ਇਤਿਹਾਸ ਨੂੰ ਪੜ੍ਹੇ ਬਿਨਾਂ ਹੀ ਫਿਲਮ ਬਣਾਈ ਹੈ, ਜਿਸ ਕਾਰਨ ਸਿੱਖਾਂ ਦਾ ਅਕਸ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਹ ਇਕੱਲੀ ਜਿੰਮੇਵਾਰ ਨਹੀਂ ਹੈ। ਸਕਰੀਨ ਪਲੇਅ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਵੀ ਇਸ ਲਈ ਜਿੰਮੇਵਾਰ ਹਨ ।
