Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਛੀਵਾੜਾ ਪੁਲਸ ਔਰਤ ਸਮੇਤ 2 ਟਰੈਵਲ ਏਜੰਟ ਫੜੇ

ਮਾਛੀਵਾੜਾ ਪੁਲਸ ਔਰਤ ਸਮੇਤ 2 ਟਰੈਵਲ ਏਜੰਟ ਫੜੇ

ਮਾਛੀਵਾੜਾ ਪੁਲਸ ਔਰਤ ਸਮੇਤ 2 ਟਰੈਵਲ ਏਜੰਟ ਫੜੇ, ਲੱਖਾਂ ਰੁਪਏ ਦੀ ਠੱਗੀ ਦਾ ਦੋਸ਼
ਮਾਛੀਵਾੜਾ : ਪੰਜਾਬ ਦੇ ਸ਼ਹਿਰ ਮਾਛੀਵਾੜਾ ਦੀ ਪੁਲਸ ਵਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 2 ਵੱਖ-ਵੱਖ ਮਾਮਲਿਆਂ ਵਿਚ ਗੁਰਜੀਤ ਸਿੰਘ ਵਾਸੀ ਸ਼ੇਰਪੁਰ ਬਸਤੀ ਅਤੇ ਮਹਿਲਾ ਸਤਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ । ਥਾਣਾ ਮੁਖੀ ਪਵਿੱਤਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨਾਮ ਦੇ ਨੌਜਵਾਨ ਤੋਂ ਵਿਦੇਸ਼ ਅਮਰੀਕਾ ਭੇਜਣ ਲਈ ਲੱਖਾਂ ਰੁਪਏ ਲਏ। ਇਹ ਟ੍ਰੈਵਲ ਏਜੰਟ ਨੇ ਰਤਨ ਕੁਮਾਰ ਨੂੰ ਦੁਬਈ ਭੇਜ ਦਿੱਤਾ ਜਿੱਥੋਂ ਉਹ ਅੱਗੇ ਅਮਰੀਕਾ ਨਾ ਜਾ ਸਕਿਆ ਜਿਸ ਕਾਰਨ ਉਸਨੇ ਵਾਪਸ ਆ ਕੇ ਗੁਰਜੀਤ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵਲੋਂ ਇਸ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਪਰ ਇਹ ਉਸ ਦਿਨ ਤੋਂ ਭਗੌਡ਼ਾ ਸੀ । ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ’ਤੇ ਲਿਆਂਦਾ ਗਿਆ ਹੈ । ਗੁਰਜੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਟ੍ਰੈਵਲ ਏਜੰਟ ਬਣ ਕੇ ਲੋਕਾਂ ਨਾਲ ਧੋਖਾਧਡ਼ੀ ਕਰਨ ਦੇ ਮਾਮਲੇ ਦਰਜ ਹਨ । ਦੂਸਰੇ ਮਾਮਲੇ ਵਿਚ ਮਾਛੀਵਾਡ਼ਾ ਪੁਲਸ ਨੇ ਸਤਿੰਦਰ ਕੌਰ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ ਜਿਸ ਖਿਲਾਫ਼ ਮਾਛੀਵਾਡ਼ਾ ਥਾਣਾ ਵਿਚ 14 ਵਿਅਕਤੀਆਂ ਨੇ ਕੈਨੇਡਾ ਭੇਜਣ ਦੇ ਨਾਮ ’ਤੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕਰਵਾਇਆ ਸੀ । ਇਸ ਮਾਮਲੇ ਸਬੰਧੀ ਸਤਿੰਦਰ ਕੌਰ ਤੇ ਉਸਦੇ ਪਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਜੋ ਫ਼ਰਾਰ ਚੱਲੇ ਆ ਰਹੇ ਸਨ। ਜਲੰਧਰ ਪੁਲਸ ਵਲੋਂ ਇੱਕ ਹੋਰ ਧੋਖਾਧਡ਼ੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੋਇਆ ਸੀ ਅਤੇ ਮਾਛੀਵਾਡ਼ਾ ਪੁਲਸ ਵਲੋਂ ਉਸ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੈ। ਦੋਵਾਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top