ਐਸ. ਡੀ. ਐਮ ਸੂਬਾ ਸਿੰਘ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 03:03 PM

ਐਸ.ਡੀ.ਐਮ ਸੂਬਾ ਸਿੰਘ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ
ਲਹਿਰਾਗਾਗਾ, 17 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ ਡੀ.ਐਮ. ਸੂਬਾ ਸਿੰਘ ਵੱਲੋ ਅਗਾਮੀ ਸਾਉਣੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਫਸਲ ਦੀ ਖਰੀਦ ਅਤੇ ਖਰੀਦ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਲਹਿਰਾਗਾਗਾ ਵਿਖੇ ਸਕੱਤਰ ਮਾਰਕਿਟ ਕਮੇਟੀ , ਇੰਸਪੈਕਟਰ ਫੂਡ ਏਜੰਸੀਜ, ਪ੍ਰਧਾਨ ਆੜਤੀਆ ਐਸੋਸੀਏਸ਼ਨ, ਪ੍ਰਧਾਨ ਸ਼ੈਲਰ ਐਸੋਸੀਏਸਨ, ਪ੍ਰਧਾਨ ਟਰੱਕ ਯੂਨੀਅਨ ਅਤੇ ਪ੍ਰਧਾਨ ਲੇਬਰ ਯੂਨੀਅਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਕੱਤਰ ਮਾਰਕਿਟ ਕਮੇਟੀ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਨੂੰ ਹਦਾਇਤ ਕੀਤੀ ਗਈ ਕਿ ਅਨਾਜ ਮੰਡੀਆਂ ਵਿੱਚ ਜੀਰੀ ਦੀ ਸੁੱਕੀ ਫਸਲ ਹੀ ਕਿਸਾਨਾਂ ਵੱਲੋਂ ਲਿਆਂਦੀ ਜਾਵੇ ਤਾਂ ਜੋ ਸੀਜ਼ਨ ਦੌਰਾਨ ਵੱਧ ਨਮੀ ਕਾਰਨ ਆਉਣ ਵਾਲੀਆਂ ਦਿੱਕਤਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਕੱਤਰ ਮਾਰਕਿਟ ਕਮੇਟੀ ਨੂੰ ਅਨਾਜ ਮੰਡੀਆਂ ਵਿੱਚ ਸਫਾਈ, ਬਿਜਲੀ, ਪੀਣ ਵਾਲੇ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਹਦਾਇਤ ਕੀਤੀ ਗਈ। ਖਰੀਦ ਏਜੰਸੀ ਦੇ ਇੰਸਪੈਕਟਰਾਂ ਨੂੰ ਸੀਜ਼ਨ ਦੌਰਾਨ ਸਮੇਂ ਸਿਰ ਬੋਲੀ ਕਰਵਾਉਣ ਅਤੇ ਬਾਰਦਾਨੇ ਦੀ ਘਾਟ ਨੂੰ ਮੁਕੰਮਲ ਕਰਵਾਉਣ ਸਬੰਧੀ ਹਦਾਇਤ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਲਹਿਰਾ ਸੁਰਿੰਦਰਪਾਲ ਸਿੰਘ ਪੰਨੂ, ਚੇਅਰਮੈਨ ਮਾਰਕਿਟ ਕਮੇਟੀ ਸ਼ੀਸ਼ਪਾਲ ਆਨੰਦ, ਸਕੱਤਰ ਮਾਰਕਿਟ ਕਮੇਟੀ ਅਮਨਦੀਪ ਸਿੰਘ ਸੰਧੂ, ਏ.ਐਫ.ਐਸ.ਓ ਸੁਖਦੀਪ ਕੌਰ, ਐਸ.ਐਚ.ਓ. ਵਿਨੋਦ ਕੁਮਾਰ, ਪ੍ਰਧਾਨ ਆੜ੍ਹਤੀਆ ਐਸਸੀਏਸਨ ਜੀਵਨ ਕੁਮਾਰ ਤੱਬਤ, ਪ੍ਰਧਾਨ ਸੈਲਰ ਐਸੋਸੀਏਸ਼ਨ ਚਰਨਜੀਤ ਸ਼ਰਮਾ ਆਦਿ ਮੌਜੂਦ ਸਨ।