ਮਲਟੀਪਰਪਜ ਸਕੂਲ ਵਿਖੇ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦਾ ਆਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 04:23 PM

ਮਲਟੀਪਰਪਜ ਸਕੂਲ ਵਿਖੇ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦਾ ਆਗਾਜ਼
– ਪ੍ਰਿੰਸੀਪਲ ਵਿਜੇ ਕਪੂਰ ਨੇ ਕਰਵਾਈ ਮੈਚ ਦੀ ਸ਼ੁਰੂਆਤ
17 ਸਤੰਬਰ, ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਪੰਜਾਬ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦਾ ਆਗਾਜ਼ ਕੀਤਾ ਗਿਆ।
ਪਹਿਲੇ ਦਿਨ ਦੇ ਕੁਸ਼ਤੀ ਮੁਕਾਬਲਿਆਂ ਦੀ ਸ਼ੁਰੂਆਤ ਮੇਜਬਾਨ ਸਕੂਲ ਦੇ ਪ੍ਰਿੰਸਪੀਲ ਵਿਜੈ ਕਪੂਰ ਨੇ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੂੰ ਹੌਸਲਾ ਅਫਜਾਈ ਕਰਦੇ ਹੋਏ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀਆਂ 68ਵੀਂਆ ਪੰਜਾਬ ਰਾਜ ਸਕੂਲ ਖੇਡਾਂ ਦੇ ਮੁਕਾਬਲਿਆਂ ਦਾ ਆਰੰਭ ਮੰਗਲਵਾਰ ਨੂੰ ਕੀਤਾ ਗਿਆ ਹੈ। ਜਿਸ ਵਿੱਚ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ । ਉਨ੍ਹਾਂ ਆਖਿਆ ਕਿ ਸਰਕਾਰੀ ਮਲਟੀਪਰਪਜ਼ ਸਕੂਲ ਵਿਖੇ ਫਰੀ ਸਟਾਈਲ ਕੁਸ਼ਤੀ ਲੜਕੇ/ਲੜਕੀਆਂ ਅੰਡਰ 14, 17 ਤੇ 19 ਦੇ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ ਜੋ ਕਿ 21-9-24 ਤੱਕ ਖੇਡੇ ਜਾਣੇ ਹਨ। ਪ੍ਰਿੰਸੀਪਲ ਨੇ ਆਖਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਖਿਡਾਰੀਆਂ ਲਈ ਰਹਿਣ ਅਤੇ ਖਾਣ ਪੀਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖਿਡਾਰੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਵਿੰਦਰ ਪਾਲ ਸ਼ਰਮਾ, ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਹਰਮਨਦੀਪ ਕੌਰ ਜਿਲ੍ਹਾ ਸੈਕਸ਼ਨ ਅਫਸਰ, ਚਰਨਜੀਤ ਸਿੰਘ ਭੁੱਲਰ ਜਿਲ੍ਹਾ ਟੂਰਨਾਮੈਂਟ ਕਮੇਟੀ, ਅਮਨਿੰਦਰ ਸਿੰਘ ਬਾਬਾ ਜੋਨਲ ਜਨਰਲ ਸਕੱਤਰ, ਕੋਚ ਅਮਰਜੋਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਚਰਨਜੀਤ ਸਿੰਘ ਰਾਜਪੁਰਾ, ਰਣਜੀਤ ਸਿੰਘ ਲਾਛੜੂ, ਅਰੁਣ ਕੁਮਾਰ, ਦਵਿੰਦਰ ਸਿੰਘ, ਗੁਰਪ੍ਰੀਤ ਟਿਵਾਣਾ, ਬਲਕਾਰ ਸਿੰਘ, ਰਜਿੰਦਰ ਸਿੰਘ ਅਤੇ ਮੱਖਣ ਸਿੰਘ ਸਮੇਤ ਸਪੋਰਟਸ ਵਿਭਾਗ ਦੇ ਡੀਪੀਈ ਤੇ ਪੀਟੀਆਈ ਹਾਜਰ ਸਨ ।