Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਛੱਪੜ ਵਿਚ ਡਿੱਗ ਕੇ ਮੌਤ ਦੇ ਘਾਟ ਉਤਰੇ ਦੋ ਬੱਚੇ

ਛੱਪੜ ਵਿਚ ਡਿੱਗ ਕੇ ਮੌਤ ਦੇ ਘਾਟ ਉਤਰੇ ਦੋ ਬੱਚੇ

ਛੱਪੜ ਵਿਚ ਡਿੱਗ ਕੇ ਮੌਤ ਦੇ ਘਾਟ ਉਤਰੇ ਦੋ ਬੱਚੇ
ਹਾਪੁੜ : ਪਿੰਡ ਦੇਹਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਮਾਸੂਮ ਭਰਾਵਾਂ ਦੀ ਛੱਪੜ ਵਿੱਚ ਡਿੱਗਣ ਨਾਲ ਦਰਦਨਾਕ ਮੌਤ ਹੋ ਗਈ। ਮਾਸੂਮ ਭਰਾਵਾਂ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਤਹਿਸੀਲ ਧੌਲਾਣਾ ਦੇ ਪਿੰਡ ਡੇਹਰਾ ਦੇ ਮੁਹੱਲਾ ਭਾਦੜਾਂ `ਚ ਸਥਿਤ ਛੱਪੜ `ਚ ਦੋ ਮਾਸੂਮ ਭਰਾਵਾਂ 4 ਸਾਲ ਦਾ ਆਸੀਆਨ ਅਤੇ 6 ਸਾਲ ਦਾ ਉਜ਼ੇਰ ਪੁੱਤਰ ਸ਼ਹਿਜ਼ਾਦ ਘਰ ਦੇ ਬਾਹਰ ਖੇਡਦੇ ਸਮੇਂ ਡਿੱਗ ਗਏ। ਨੇੜੇ ਖੇਡ ਰਹੇ ਬੱਚਿਆਂ ਨੇ ਰੌਲਾ ਪਾ ਕੇ ਬਜ਼ੁਰਗਾਂ ਨੂੰ ਬੁਲਾਇਆ। ਛੱਪੜ ਡੂੰਘਾ ਹੋਣ ਕਾਰਨ ਦੋਵੇਂ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ `ਤੇ ਪਹੁੰਚ ਕੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ `ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਰਾਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਛੱਪੜ ਦਾ ਸੁੰਦਰੀਕਰਨ ਅੰਮ੍ਰਿਤ ਸਰੋਵਰ ਸਕੀਮ ਤਹਿਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਛੱਪੜ ਦੀ ਖੁਦਾਈ ਕੀਤੀ ਗਈ ਹੈ। ਪਰ ਇਸ ਦੇ ਚਾਰੇ ਪਾਸੇ ਵਾੜ ਨਹੀਂ ਕੀਤੀ ਗਈ। ਜੇਕਰ ਛੱਪੜ ਦੀ ਵਾੜ ਕੀਤੀ ਹੁੰਦੀ ਤਾਂ ਸ਼ਾਇਦ ਦੋਵੇਂ ਬੇਕਸੂਰ ਲੋਕਾਂ ਦੀ ਜਾਨ ਨਾ ਜਾਂਦੀ। ਪਿੰਡ ਦੇ ਮੁਖੀ ਨੇ ਕੰਡਿਆਲੀ ਤਾਰ ਲਗਾਉਣ ਦੀ ਜ਼ਿੰਮੇਵਾਰੀ ਤੋਂ ਪੱਲਾ ਝਾੜਦਿਆਂ ਵਿਕਾਸ ਕਾਰਜਾਂ ਲਈ ਖਰਚੇ ਜਾਣ ਵਾਲੇ ਫੰਡਾਂ ਦੀ ਘਾਟ ਦਾ ਹਵਾਲਾ ਦਿੱਤਾ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਲੈ ਕੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਵਿਰਲਾਪ ਕਰ ਰਹੇ ਹਨ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

Advertisement
Advertisement
Advertisement
Advertisement
Scroll to Top