ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲ. ਜੀ. ਨੂੰ ਮਿਲ ਦਿੱਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 05:05 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲ. ਜੀ. ਨੂੰ ਮਿਲ ਦਿੱਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸ਼ਾਮ ਨੂੰ ਦਿੱਲੀ ਦੇ ਐਲ. ਜੀ ਨਾਲ ਮੁਲਾਕਾਤ ਕਰਕੇ ਆਪਣਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇਜਰੀਵਾਲ ਲੈਫਟੀਨੈਂਟ ਗਵਰਨਰ ਭਵਨ ਗਏ ਅਤੇ ਆਪਣਾ ਅਸਤੀਫਾ ਨੂੰ ਸੌਂਪ ਦਿੱਤਾ। `ਆਪ` ਨੇਤਾ ਆਤਿਸ਼ੀ ਮਾਰਲੇਨਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਵਿਧਾਇਕਾਂ ਨੇ ਮੀਟਿੰਗ ਵਿੱਚ ਉਨ੍ਹਾਂ ਨੂੰ ਆਪਣਾ ਆਗੂ ਚੁਣ ਲਿਆ ਹੈ ।