Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:54 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਬਿਜਲੀ ਮੰਤਰੀ ਨੇ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਕਰਮਚਾਰੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ
ਚੰਡੀਗੜ੍ਹ, 29 ਅਪਰੈਲ:
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਪੀ.ਐਸ.ਪੀ.ਸੀ.ਐਲ. ਦੇ ਕੰਪਲੇਂਟ ਹੈਂਡਲਿੰਗ ਬਾਈਕ (ਸੀ.ਐੱਚ.ਬੀ.) ਕਰਮਚਾਰੀ ਵਿਕਾਸ ਵਰਮਾ ਦੇ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ।
ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮ੍ਰਿਤਕ ਵਿਕਾਸ ਵਰਮਾ ਦੀ ਪਤਨੀ ਰੇਨੂ ਵਰਮਾ ਤੇ ਪਰਿਵਾਰਕ ਮੈਂਬਰਾਂ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਣ ਮਗਰੋਂ ਕਿਹਾ ਕਿ ਠੇਕਾ ਅਧਾਰਿਤ ਕਰਮਚਾਰੀ ਕੇਂਦਰੀ ਜ਼ੋਨ ਲੁਧਿਆਣਾ ਵਿਖੇ ਕਾਰਜਸ਼ੀਲ ਸੀ ਅਤੇ ਉਸਨੇ ਸਾਲ 2018 ਵਿੱਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਆਪਣੀ ਜਾਨ ਗਵਾ ਲਈ ਸੀ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੇ ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਹੈ।

Advertisement
Advertisement
Advertisement
Advertisement
Scroll to Top