ਚੰਦੂਮਾਜਰਾ ਕੀਤੀ ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਦੀ ਨਿੰਦਾ
ਦੁਆਰਾ: Punjab Bani ਪ੍ਰਕਾਸ਼ਿਤ :Wednesday, 18 September, 2024, 06:31 PM

ਚੰਦੂਮਾਜਰਾ ਕੀਤੀ ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਦੀ ਨਿੰਦਾ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਤੇ ਦਿਨੀਂ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਰਾਜਨੀਤਿਕ ਚਿੰਤਕ ਮਾਲਵਿੰਦਰ ਸਿੰਘ ਮਾਲੀ ਦੀ ਮੋਹਾਲੀ ਪੁਲਿਸ ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ । ਉਨ੍ਹਾਂ ਆਖਿਆ ਕਿ ਸਰਕਾਰ ਦੁਆਰਾ ਰਾਜਨੀਤਕ ਵਿਸ਼ਲੇਸ਼ਕਾਂ ਅਤੇ ਸੀਨੀਅਰ ਪੱਤਰਕਾਰਾਂ ਦੀ ਆਵਾਜ਼ ਨੂੰ ਬੰਦ ਕਰਨਾ ਸਿੱਧੇ ਰੂਪ ਵਿੱਚ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਹੈ। ਉਨ੍ਹਾਂ ਆਖਿਆ ਕਿ ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਪ੍ਰੈੱਸ ਦੀ ਆਜ਼ਾਦੀ ਤੇ ਵੱਡਾ ਹਮਲਾ ਹੈ ।
