Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਰਾਹਤ ਫੰਡ ਤਹਿਤ ਦੋ ਮਨਰੇਗਾ ਵਰਕਰਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ : ਐਸ. ਡੀ.ਐਮ ਪ੍ਰਮੋਦ ਸਿੰਗਲਾ

ਮੁੱਖ ਮੰਤਰੀ ਰਾਹਤ ਫੰਡ ਤਹਿਤ ਦੋ ਮਨਰੇਗਾ ਵਰਕਰਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ : ਐਸ. ਡੀ.ਐਮ ਪ੍ਰਮੋਦ ਸਿੰਗਲਾ

ਮੁੱਖ ਮੰਤਰੀ ਰਾਹਤ ਫੰਡ ਤਹਿਤ ਦੋ ਮਨਰੇਗਾ ਵਰਕਰਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ : ਐਸ. ਡੀ.ਐਮ ਪ੍ਰਮੋਦ ਸਿੰਗਲਾ
ਸੁਨਾਮ ਉਧਮ ਸਿੰਘ ਵਾਲਾ, 18 ਸਤੰਬਰ : ਪਿਛਲੇ ਦਿਨੀ ਮਹਿਲਾਂ ਤੋਂ ਸੁਨਾਮ ਸੜਕ ਉੱਤੇ ਅਣਸੁਖਾਵੀ ਘਟਨਾ ਵਾਪਰਨ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲੇ 4 ਮਨਰੇਗਾ ਵਰਕਰਾਂ ਵਿੱਚੋਂ 2 ਵਰਕਰਾਂ ਦੇ ਵਾਰਸਾਂ ਨੂੰ ਅੱਜ ਉਪ ਮੰਡਲ ਮੈਂਜਿਸਟਰੇਟ ਪ੍ਰਮੋਦ ਸਿੰਗਲਾ ਨੇ ਮੁੱਖ ਮੰਤਰੀ ਰਾਹਤ ਫੰਡ ਤਹਿਤ 4-4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ। ਉਹਨਾਂ ਕਿਹਾ ਕਿ ਇਸ ਦੁਖਾਂਤਕ ਘਟਨਾ ਦੇ ਵਾਪਰਨ ਤੋਂ ਤੁਰੰਤ ਬਾਅਦ ਹੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਤੁਰੰਤ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਵਿੱਤੀ ਤੌਰ ਤੇ ਬਾਂਹ ਫੜਨ ਲਈ ਮਦਦ ਵਜੋਂ ਹੱਥ ਅੱਗੇ ਵਧਾਉਂਦੇ ਹੋਏ ਫੌਰੀ ਤੌਰ ‘ਤੇ ਮੁੱਖ ਮੰਤਰੀ ਰਾਹਤ ਫੰਡ ਤਹਿਤ ਇਹ ਚੈੱਕ ਜਾਰੀ ਕੀਤੇ ਗਏ ਹਨ ਜੋ ਕਿ ਅੱਜ ਐਸ.ਡੀ.ਐਮ ਕੰਪਲੈਕਸ ਵਿਖੇ ਦੋ ਪੀੜਿਤ ਪਰਿਵਾਰਾਂ ਦੇ ਮੈਂਬਰਾਂ ਨੂੰ ਸੌਂਪ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸੜਕ ਹਾਦਸੇ ਦੌਰਾਨ ਮਾਰੇ ਗਏ ਮਹਿਲਾ ਮਨਰੇਗਾ ਮਜ਼ਦੂਰ ਗੁਰਦੇਵ ਕੌਰ ਅਤੇ ਛੋਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਰਾਜਵੀਰ ਸਿੰਘ ਪੁੱਤਰ ਮੋਦਨ ਸਿੰਘ ਅਤੇ ਹਰਦੇਵ ਕੌਰ ਪਤਨੀ ਛੋਟਾ ਸਿੰਘ ਨੇ ਇਹ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਾਪਤ ਕੀਤੇ। ਉਹਨਾਂ ਇਹ ਵੀ ਦੱਸਿਆ ਕਿ ਵਾਰਸਾਂ ਨੂੰ ਜਲਦੀ ਹੀ ਦਸਤਾਵੇਜੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਨਰੇਗਾ ਕਾਨੂੰਨ ਤਹਿਤ ਦੋ-ਦੋ ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਇਹਨਾਂ ਪਰਿਵਾਰਾਂ ਨੂੰ ਆਪਣਾ ਜੀਵਨ ਬਤੀਤ ਕਰਨ ਵਿੱਚ ਵਿੱਤੀ ਤੌਰ ਤੇ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top