ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਤੀਜੇ ਦਿਨ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 September, 2024, 06:37 PM

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਤੀਜੇ ਦਿਨ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ
ਸੰਗਰੂਰ, 18 ਸਤੰਬਰ : ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3)-2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਚਰਨਜੋਤ ਸਿੰਘ ਵਾਲੀਆ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਇਸ ਮੌਕੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਹਨਾਂ ਦੀ ਹੌਸਲਾ ਅਫਜਾਈ ਕੀਤੀ । ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਅੱਜ ਦੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈੱਸ ਅੰ-14 (ਲੜਕੇ) ਦੇ ਮੁਕਾਬਲੇ ਵਿੱਚ ਨਿਮਿਤ ਗੋਇਲ, ਲਵਿਸ਼ ਗਰਗ ਅਤੇ ਗੀਤਾਂਸ਼ ਗਰਗ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਨਿਮੀਸ਼ ਗੋਇਲ, ਦਿਵਆਂਸ਼ ਸ਼ੁਕਲਾ ਅਤੇ ਕ੍ਰਿਸ਼ ਸੰਗਲਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਲੜਕੇ) ਦੇ ਮੁਕਾਬਲੇ ਵਿੱਚ ਖੁਸ਼ਾਲ ਗੁਪਤਾ, ਅਰਮਾਨ ਗੋਇਲ ਅਤੇ ਕੇਸ਼ਵ ਸ਼ਰਮਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21-30 (ਲੜਕੇ) ਦੇ ਮੁਕਾਬਲੇ ਵਿੱਚ ਦੀਪਕ ਬੱਤਰਾ, ਕੁਨਾਲ ਸ਼ਰਮਾ ਅਤੇ ਵਿਕਾਸ ਸ਼ਰਮਾ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਬੈਡਮਿੰਟਨ ਅੰ-21 (ਲੜਕੇ) ਦੇ ਮੁਕਾਬਲੇ ਵਿੱਚ ਦੀਵੇਸ਼ ਵਰਮਾ ਨੇ ਪਹਿਲਾ, ਤਨੀਸ਼ ਗਰਗ ਨੇ ਦੂਸਰਾ, ਗੋਪਾਲ ਗਰਗ ਅਤੇ ਤੇਜਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਐਥਲੈਟਿਕਸ ਅੰ-21 (ਲੜਕੀਆਂ) ਈਵੈਂਟ ਲੰਬੀ ਛਾਲ ਵਿੱਚ ਖੁਸ਼ਪ੍ਰੀਤ ਕੌਰ, ਸੀਮੀ ਰਾਣੀ ਅਤੇ ਸਵੀਟੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-17 (ਲੜਕੀਆਂ) ਈਵੈਂਟ ਲੰਬੀ ਛਾਲ ਵਿੱਚ ਸੱਤਿਆ ਦੇਵੀ, ਪੂਜਾ ਅਤੇ ਹਰਬਰ ਰਾਣੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਫੁੱਟਬਾਲ ਅੰ-14 (ਲੜਕੀਆਂ) ਦੇ ਮੈਚ ਵਿੱਚ ਸੰਗਰੂਰ ਏ, ਧੂਰੀ ਏ, ਧੂਰੀ ਬੀ ਅਤੇ ਸੁਨਾਮ ਏ ਦੀਆਂ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ।