ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ ਹੋਇਆ਼ ਜ਼ਖਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 19 September, 2024, 09:51 AM

ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ ਹੋਇਆ਼ ਜ਼ਖਮੀ
ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ `ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ `ਚ ਪੁਲਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਸ ਨੇ ਜ਼ਖਮੀ ਮੁਲਜ਼ਮ ਨੂੰ ਹਸਪਤਾਲ `ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ `ਚ ਲੈ ਲਿਆ ਗਿਆ ਹੈ। ਜ਼ਖਮੀ ਮੁਜਰਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।