ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਤੇ ਭੜਕੀ ਪੰਜਾਬ ਮਹਿਲਾ ਕਾਂਗਰਸ
ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਤੇ ਭੜਕੀ ਪੰਜਾਬ ਮਹਿਲਾ ਕਾਂਗਰਸ
ਪੰਜਾਬ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਫੂਕਿਆ ਬਿੱਟੂ ਦਾ ਪੁਤਲਾ
ਪਟਿਆਲਾ ਸਤੰਬਰ : ਕਾਂਗਰਸ ਪਾਰਟੀ ਦੇ ਸਿਪਸਲਾਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਨੂੰ ਭਾਜਪਾ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਅੱਤਵਾਦੀ ਕਹਿਣ ਉੱਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜਿਲਾ ਮਹਿਲਾ ਕਾਂਗਰਸ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਤੇ ਦਿਹਾਤੀ ਪ੍ਰਧਾਨ ਅਮਰਜੀਤ ਕੌਰ ਭੱਠਲ ਵੱਲੋਂ ਧਰਨਾ ਲਗਾਕੇ ਉਸਦਾ ਸਖਤ ਵਿਰੋਧ ਕੀਤਾ ਗਿਆ । ਇਸ ਮੌਕੇ ਉਤੇ ਮਹਿਲਾ ਕਾਂਗਰਸ ਆਗੂਆਂ ਵੱਲੋਂ ਰੰਧਾਵਾ ਦੀ ਅਗਵਾਈ ਹੇਠ ਰਵਨੀਤ ਬਿੱਟੂ ਦਾ ਪੁਤਲਾ ਵੀ ਫੁਕਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਭਾਜਪਾ ਸਾਂਸਦ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ਦੇ ਵਿਰੋਧ ਵਿੱਚ ਪੰਜਾਬ ਮਹਿਲਾ ਕਾਂਗਰਸ ਵਿੱਚ ਵੱਡਾ ਰੋਸ ਹੈ ਜਿਸ ਨੂੰ ਲੈ ਕੇ ਆਲ ਇੰਡੀਆ ਮਹਿਲਾ ਕਾਂਗਰਸ ਦੇ ਪ੍ਰਧਾਨ ਹਲਕਾ ਲਾਬਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਅਬਜਰਵਰ ਨਤਾਸ਼ਾ ਸ਼ਰਮਾ ਦੇਖ ਰੇਖ ਵਿੱਚ ਅੱਜ ਪੰਜਾਬ ਭਰ ਦੇ ਹਰ ਜਿਲੇ ਵਿੱਚ ਮਹਿਲਾ ਕਾਂਗਰਸ ਵੱਲੋਂ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਜਾ ਰਹੇ ਹਨ । ਰੰਧਾਵਾ ਨੇ ਕਿਹਾ ਕਿ ਰਵਨੀਤ ਬਿੱਟੂ ਦੇ ਦਾਦਾ ਤੇ ਸਾਬਕਾ ਮੁੱਖ ਮੰਤਰੀ ਸ਼ਹੀਦ ਏ ਆਜ਼ਮ ਸਵਰਗੀ ਬੇਅੰਤ ਸਿੰਘ ਜੀ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਲਈ ਅੱਤਵਾਦ ਨੂੰ ਖਤਮ ਕੀਤਾ ਸੀ ਪਰ ਉਹਨਾਂ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਰੋਧੀ ਭਾਜਪਾ ਦਾ ਪੱਲਾ ਫੜ ਕੇ ਪੰਜਾਬੀਆਂ ਨਾਲ ਧਰੋਹ ਕਮਾਇਆ ਹੈ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਮੰਤਰੀ ਬਣਨ ਦੇ ਲਾਲਚ ਵਿੱਚ ਆ ਕੇ ਉਸ ਪਾਰਟੀ ਦਾ ਸਾਥ ਨਿਭਾ ਰਹੇ ਹਨ ਜਿਸ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਘਰੋਂ ਬੇਘਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਅਜਿਹੇ ਚਿਹਰੇ ਦੀ ਜਰੂਰਤ ਸੀ ਜੋ ਸਿੱਖਾਂ ਨੂੰ ਭਰਮਾ ਕੇ ਭਾਜਪਾ ਨਾਲ ਜੋੜ ਸਕਣ ਪਰ ਉਹ ਇਹ ਭੁੱਲ ਗਏ ਕਿ ਜਿਹੜੇ ਜਖਮ ਉਹਨਾਂ ਪੰਜਾਬੀਆਂ ਨੂੰ ਦਿੱਤੇ ਹਨ ਉਹ ਹਜੇ ਭਰੇ ਨਹੀਂ । ਪ੍ਰਧਾਨ ਰੰਧਾਵਾ ਨੇ ਕਿਹਾ ਕਿ ਅੱਜ ਸਿਰਫ ਭਾਰਤੀ ਹੀ ਨਹੀਂ ਬਲਕਿ ਦੁਨੀਆ ਭਰ ਦੇ ਲੋਕ ਰਾਹੁਲ ਗਾਂਧੀ ਨੂੰ ਆਉਣ ਵਾਲੇ ਭਵਿੱਖ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾ ਦੇ ਰੂਪ ਵਿੱਚ ਦੇਖ ਰਹੇ ਹਨ । ਸ੍ਰੀ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਕੱਢ ਕੇ ਹਿੰਦੁਸਤਾਨੀਆ ਦੇ ਹਰ ਦੁੱਖ ਤਕਲੀਫ ਨੂੰ ਦਿਲ ਤੋਂ ਸਮਝਣ ਦੀ ਕੋਸ਼ਿਸ਼ ਕੀਤੀ ਹੈ ਅਤੇ ਉਸ ਵਿੱਚ ਉਹ ਕਾਮਯਾਬੀ ਹੋਏ ਹਨ। ਦੁਨੀਆਂ ਭਰ ਦੇ ਲੋਕ ਇਸ ਯਾਤਰਾ ਨੂੰ ਸਰਾਹ ਰਹੇ ਹਨ ਪਰ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿ ਕੇ ਭਾਰਤੀਆਂ ਨਾਲ ਧਰੋਹ ਕਮਾਇਆ ਹੈ ਜਿਸ ਦਾ ਖਾਮਿਆਜਾ ਉਹਨਾਂ ਨੂੰ ਭੁਗਤਨਾ ਹੀ ਪੈਣਾ ਹੈ । ਇਸ ਮੌਕੇ ਪਟਿਆਲਾ ਸ਼ਹਿਰੀ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦਾ ਮੁਖੌਟਾ ਬਣ ਕੇ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਹੈ । ਰੇਖਾ ਨੇ ਕਿਹਾ ਕਿ ਭਾਜਪਾ ਨੇ ਅਰਬਾਂ ਖਰਬਾਂ ਰੁਪਈਆ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਲਈ ਖਰਚਿਆ ਪਰ ਹੁਣ ਦੇਸ਼ ਦੀ ਜਨਤਾ ਜਾਗਰੂਕ ਹੋ ਚੁੱਕੀ ਹੈ।
ਇਸ ਮੌਕੇ ਭੁਪਿੰਦਰ ਕੌਰ ਕੌਰਜੀਵਾਲਾ ਨੇ ਕਿਹਾ ਕਿ ਭਾਰਤ ਦੇ ਲੋਕ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਨ ਜੋ ਮੋਦੀ ਜੀ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਇਸੇ ਦੌਰਾਨ ਅਮਰਜੀਤ ਕੌਰ ਭੱਠਲ ਨੇ ਕਿਹਾ ਕਿ ਮੋਦੀ ਰਾਹੁਲ ਗਾਂਧੀ ਨੂੰ ਜਿੰਨਾ ਪਿੱਛੇ ਧੱਕਣਾ ਚਾਹੁੰਦੇ ਹਨ ਉਹ ਉਸ ਤੋਂ ਚਾਰ ਕਦਮ ਅੱਗੇ ਵਧਦੇ ਹਨ । ਧਰਨੇ ਵਿੱਚ ਯਾਮਿਨੀ ਵਰਮਾ ਇੰਚਾਰਜ ਸੋਸ਼ਲ ਮੀਡੀਆ, ਪੁਸ਼ਪਿੰਦਰ ਕੌਰ ਗਿੱਲ, ਜਸਵੀਰ ਕੌਰ ਜੱਸੀ, ਲਤਾ ਵਰਮਾ, ਯਾਮਨੀ ਵਰਮਾ ਅਤੇ
ਵੀ ਹਾਜ਼ਰ ਸਨ।