Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ

ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ

ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ
ਕੈਨੇਡਾ : ਵਿਦੇਸ਼ੀ ਤੇ ਖਾਸ ਤੌਰ ਤੇ ਪੰਜਾਬੀਆਂ ਦੀ ਹਰਮਨ ਪਿਆਰੇ ਦੇਸ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੇ ਚਲਦਿਆਂ ਇਸ ਸਾਲ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਿਥੇ ਪਰਮਿਟ ਦੇ ਰਹੇ ਹਾਂ, ਉਥੇ ਅਗਲੇ ਸਾਲ ਇਹ ਗਿਣਤੀ 10 ਫੀਸਦੀ ਹੋਰ ਘੱਟ ਜਾਵੇਗੀ। ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇੱਕ ਲਾਭ ਹੈ ਪਰ ਜਦੋਂ `ਮਾੜੇ ਤੱਤ` ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ ਤਾਂ ਅਸੀਂ ਕਾਰਵਾਈ ਕਰਾਂਗੇ।ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕਰੇਗੀ। ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਕਿਹਾ, `ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਕੰਮ ਦੇ ਘੰਟੇ ਘਟਾ ਰਹੇ ਹਾਂ। ਅਸੀਂ ਮਹਾਂਮਾਰੀ ਤੋਂ ਬਾਅਦ ਪ੍ਰੋਗਰਾਮ ਨੂੰ ਵਿਵਸਥਿਤ ਕੀਤਾ। ਪਰ ਲੇਬਰ ਮਾਰਕੀਟ ਬਦਲ ਰਹੀ ਹੈ। ਸਾਨੂੰ ਕੈਨੇਡੀਅਨ ਕਾਮਿਆਂ ਵਿੱਚ ਨਿਵੇਸ਼ ਕਰਨ ਵਾਲੇ ਕਾਰੋਬਾਰਾਂ ਦੀ ਲੋੜ ਹੈ। ਹਾਲਾਂਕਿ ਟਰੂਡੋ ਦੇ ਇਸ ਬਿਆਨ ਨੂੰ ਆਮ ਚੋਣਾਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। ਟਰੂਡੋ ਕੈਨੇਡਾ ਵਿੱਚ ਇਮੀਗ੍ਰੇਸ਼ਨ ਅਤੇ ਨੌਕਰੀਆਂ ਦੇ ਮੁੱਦਿਆਂ ਵਿੱਚ ਲਗਾਤਾਰ ਘਿਰੇ ਹੋਏ ਹਨ ।

Advertisement
Advertisement
Advertisement
Advertisement
Scroll to Top