Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਐਂਟੀ ਰੈਗਿੰਗ' ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਲਈ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ

ਪੰਜਾਬੀ ਯੂਨੀਵਰਸਿਟੀ ਵਿਖੇ 'ਐਂਟੀ ਰੈਗਿੰਗ' ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਲਈ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ

ਪੰਜਾਬੀ ਯੂਨੀਵਰਸਿਟੀ ਵਿਖੇ ‘ਐਂਟੀ ਰੈਗਿੰਗ’ ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਲਈ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ
-ਹੋਸਟਲਾਂ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ‘ਤੇ ਪ੍ਰਦਰਸ਼ਿਤ ਕੀਤੇ ਗਏ 70 ਪੋਸਟਰ
ਪਟਿਆਲਾ, 18 ਸਤੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਿੱਚ ‘ਐਂਟੀ ਰੈਗਿੰਗ’ ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ਼ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਹੋਸਟਲਾਂ ਵਿੱਚ ਪੋਸਟਰ ਸਿਰਜਣਾ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਸਰਵੋਤਮ 22 ਪੋਸਟਰਾਂ ਦੇ ਜੇਤੂ ਵਿਦਿਆਰਥੀਆਂ ਨੂੰ ਸਿਲਵਰ ਜੁਬਲੀ ਹੋਸਟਲ ਵਿਖੇ ਆਯੋਜਿਤ ਸਮਾਰੋਹ ਦੌਰਾਨ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਰੌਚਿਕ ਢੰਗ ਨਾਲ਼ ਵਿਦਿਆਰਥੀਆਂ ਅੰਦਰ ‘ਐਂਟੀ ਰੈਗਿੰਗ’ ਜਿਹੇ ਸੰਵੇਦਨਸ਼ੀਲ ਵਿਸ਼ੇ ਉੱਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਦੀ ਪੂਰਤੀ ਬਿਹਤਰ ਢੰਗ ਨਾਲ਼ ਹੁੰਦੀ ਹੈ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕਦਮ ਜਾਰੀ ਰੱਖੇ ਜਾਣਗੇ।
ਜ਼ਿਕਰਯੋਗ ਹੈ ਕਿ ਪ੍ਰੋਵੋਸਟ ਡਾ. ਇੰਦਰਜੀਤ ਚਾਹਲ ਅਤੇ ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵਾਰਡਨਾਂ ਅਤੇ ਸੀਨੀਅਰ ਵਾਰਡਨਾਂ ਦੇ ਸਹਿਯੋਗ ਨਾਲ਼ ਇਸ ਸਮੁੱਚੀ ਗਤੀਵਿਧੀ ਦਾ ਆਯੋਜਨ ਕਰਵਾਇਆ ਗਿਆ ਸੀ । ਹੋਸਟਲਾਂ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ‘ਤੇ ਪ੍ਰਦਰਸ਼ਿਤ ਕੀਤੇ ਗਏ 70 ਪੋਸਟਰਾਂ ਨਾਲ਼ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੁਕਾਬਲੇ ਦੀ ਜੱਜਮੈਂਟ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਨਲਿਨੀ ਮਲਹੋਤਰਾ, ਕੌਂਸਲਰ ਡਾ. ਰੂਬੀ ਗੁਪਤਾ ਅਤੇ ਸੀਨੀਅਰ ਵਾਰਡਨ ਹਰਪ੍ਰੀਤ ਕੌਰ ਅਤੇ ਸ਼੍ਰੀਮਤੀ ਲਾਭ ਕੌਰ ਵੱਲੋਂ ਕੀਤੀ ਗਈ । ਪ੍ਰੋਗਰਾਮ ਦੌਰਾਨ ਸਿਰਫ਼ ਜੇਤੂਆਂ ਨੂੰ ਨਹੀਂ ਬਲਕਿ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲ਼ੇ ਬਾਕੀ 70 ਵਿਦਿਆਰਥੀਆਂ ਨੂੰ ਵੀ ਭਾਗੀਦਾਰੀ ਸੰਬੰਧੀ ਸਰਟੀਫ਼ਿਕੇਟ ਦਿੱਤਾ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ‘ਐਂਟੀ ਰੈਗਿੰਗ’ ਵਿਸ਼ੇ ਨਾਲ਼ ਸੰਬੰਧਤ ਯੂ. ਜੀ. ਸੀ. ਦੇ ਨੇਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ।

Advertisement
Advertisement
Advertisement
Advertisement
Scroll to Top