Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਖੇਤਾਂ ’ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੁੰਦੇ ਵਾਧਾ : ਮੁੱਖ ਖੇਤੀਬਾੜੀ ਅਫ਼ਸਰ

ਪਰਾਲੀ ਖੇਤਾਂ ’ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੁੰਦੇ ਵਾਧਾ : ਮੁੱਖ ਖੇਤੀਬਾੜੀ ਅਫ਼ਸਰ

ਪਰਾਲੀ ਖੇਤਾਂ ’ਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਚ ਹੁੰਦੇ ਵਾਧਾ : ਮੁੱਖ ਖੇਤੀਬਾੜੀ ਅਫ਼ਸਰ
-ਕਿਹਾ, ਖਾਦਾਂ ਦੀ ਵਰਤੋਂ ’ਚ ਆਵੇਗੀ ਕਮੀ, ਆਮਦਨ ’ਚ ਹੋਵੇਗਾ ਵਾਧਾ
ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਪਿੰਡ ਕਾਮੀ ਖ਼ੁਰਦ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ
ਪਟਿਆਲਾ, 18 ਸਤੰਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕਾਮੀ ਖ਼ੁਰਦ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਉਨ੍ਹਾਂ ਦੱਸਿਆ ਕਿ ਕੈਂਪ ਵਿਚ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਨੂੰ ਵੱਢਣ ਉਪਰੰਤ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿਚ ਮਿਲਾਉਣ ਅਤੇ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਕੇ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ ਅਤੇ ਖੇਤੀ ਖ਼ਰਚੇ ਨੂੰ ਘਟਾ ਕੇ ਆਮਦਨੀ ਵਿਚ ਵਾਧਾ ਕੀਤਾ ਜਾ ਸਕੇ । ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਸ਼ਪਿੰਦਰ ਸਿੰਘ, ਡਾ. ਸਿਕੰਦਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਅਮਨਪ੍ਰੀਤ ਸਿੰਘ ਸੰਧੂ, ਡਾ. ਅਮਨਦੀਪ ਕੌਰ ਅਤੇ ਬਲਾਕ ਘਨੌਰ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ, ਡਾ. ਜ਼ਸਨੀਨ ਕੌਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੰਜੀਵ ਕੁਮਾਰ ਅਤੇ ਡਾ. ਮਨਪ੍ਰੀਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿੱਟੀ ਪਰਖ, ਬਿਮਾਰੀਆਂ ਦੀ ਰੋਕਥਾਮ, ਪੀ.ਐਮ.ਕਿਸਾਨ ਨਿਧੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ।
ਇਸ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਬਲਜਿੰਦਰ ਸਿੰਘ ਏ.ਐਸ.ਆਈ. ਅਤੇ ਦਲਜੀਤ ਸਿੰਘ ਏ.ਟੀ.ਐਮ., ਬੇਲਦਾਰ ਮਨਜੋਤ ਸਿੰਘ, ਪਲਵਿੰਦਰ ਸਿੰਘ, ਗੁਰਦੀਪ ਸਿੰਘ ਅਤੇ ਸਰਵਜੀਤ ਸਿੰਘ ਨੇ ਭਾਗ ਲਿਆ। ਇਸ ਕੈਂਪ ਵਿਚ ਡਾ. ਅਨੁਰਾਗ ਅੱਤਰੀ ਨੇ ਕਿਸਾਨਾਂ ਨੂੰ ਮਸ਼ੀਨਾਂ ਉੱਪਰ ਦਿੱਤੀ ਜਾਣ ਵਾਲੀ ਸਬਸਿਡੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਕਿਸਾਨ ਇਸ ਕੰਮ ਵਿਚ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸ ਕੈਂਪ ਵਿਚ ਨਰ ਸਿੰਘ, ਸਰਦੂਲ ਸਿੰਘ, ਗੁਰਜੰਟ ਸਿੰਘ, ਨਰਿੰਦਰ ਸਿੰਘ, ਗੁਰਮੇਲ ਸਿੰਘ ਅਤੇ ਲਗਭਗ 105 ਕਿਸਾਨਾਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top