Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ
ਡਾ ਬਲਜੀਤ ਕੌਰ ਨੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ
ਚੰਡੀਗੜ੍ਹ, 18 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਕਰਦਿਆਂ ਕੀਤਾ । ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤੀਆਂ ਅਤੇ ਤਰੱਕੀਆਂ ਦੌਰਾਨ ਓਪਨ ਮੈਰਿਟ ਰਿਜ਼ਰਵ ਸ਼੍ਰੇਣੀ ਉਮੀਦਵਾਰ (ਜਨਰਲ ਕੈਟਾਗਿਰੀ ਉਮੀਦਵਾਰ ਦੀ ਮੈਰਿਟ ਤੱਕ ਸਾਰੇ ਰਿਜਰਵ ਸ਼੍ਰੇਣੀ ਉਮੀਦਵਾਰਾਂ) ਨੂੰ ਰੋਸਟਰ ਨੁਕਤਿਆਂ ਉੱਤੇ ਰਾਖਵਾਂਕਰਨ ਵਿੱਚ ਨਾ ਗਿਣਨ ਸਬੰਧੀ, ਵਿਭਾਗੀ ਭਰਤੀਆਂ ਦੌਰਾਨ ਰਿਜ਼ਰਵ ਸ਼੍ਰੇਣੀ ਉਮੀਦਵਾਰਾਂ ਨੂੰ ਅੰਕਾਂ ਅਤੇ ਅਪਲਾਈ ਫੀਸਾਂ ਵਿੱਚ ਬਣਦੀ ਛੋਟ ਦੇਣ ਸਬੰਧੀ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਲਾਗੂ ਕਰਨ ਸਬੰਧੀ ਅਤੇ ਸਿੱਖਿਆ ਬੋਰਡ ਵੱਲੋਂ ਐਸ.ਸੀ ਅਤੇ ਬੀ.ਸੀ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰੀਖਿਆ ਫੀਸ ਬੰਦ ਕਰਦੇ ਹੋਏ ਇਸਦੀ ਅਦਾਇਗੀ ਸਮਾਜਿਕ ਨਿਆਂ ਵਿਭਾਗ ਵੱਲੋਂ ਕਰਨ ਸਬੰਧੀ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਡਾ ਬਲਜੀਤ ਕੌਰ ਨੇ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

Advertisement
Advertisement
Advertisement
Advertisement
Scroll to Top