Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 2:00 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
ਚੰਡੀਗੜ, 18 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ । ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ । ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top