Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:29 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ । ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ । ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top