ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ `ਚ ਚੱਲੀ ਗੋਲੀ , ਇੱਕ ਕਿਸਾਨ ਦਾ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 05:50 PM

ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ `ਚ ਚੱਲੀ ਗੋਲੀ , ਇੱਕ ਕਿਸਾਨ ਦਾ ਕਤਲ
– ਮਾਮੂਲੀ ਵਿਵਾਦ ਨੇ ਧਾਰਿਆ ਹਿੰਸਕ ਰੂਪ, ਚੱਲੀਆਂ ਤਾਬੜ ਤੋੜ ਗੋਲੀਆਂ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਸਰੂਪਵਾਲ ਚ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ। ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ ਤਾਂ ਉਸ ਦੇ ਗਵਾਂਡੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈਕੇ ਮਾਮੂਲੀ ਵਿਆਦ ਹੋ ਗਿਆ। ਜਿਸ ਤੋਂ ਬਾਅਦ ਸਾਬਕਾ ਫੌਜੀ ਤਰਸੇਮ ਸਿੰਘ ਨੇ ਆਪਣੇ ਰਿਲਵਰ ਨਾਲ ਮਲਕੀਤ ਸਿੰਘ ਤੇ ਅੰਨੇਵਾਹ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ ਐੱਸ ਪੀ ਵਿਪਨ ਕੁਮਾਰ ਅਤੇ ਥਾਣਾ ਕਬੀਰਪੁਰ ਦੀ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਮਲਕੀਤ ਸਿੰਘ ਦੇ ਪਰਿਵਾਰ ਨੇ ਦੋਸ਼ੀ ਤਰਸੇਮ ਸਿੰਘ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਮੌਕੇ ਦੋਸ਼ੀ ਤਰਸੇਮ ਸਿੰਘ ਨੇ ਕਬੂਲ ਕੀਤਾ ਕਿ ਉਸ ਨੂੰ ਇਸ ਘਟਨਾ ਦਾ ਪਛਤਾਵਾ ਹੈ ਅਤੇ ਉਸਨੇ ਮਲਕੀਤ ਸਿੰਘ ਤੇ ਆਤਮ ਰੱਖਿਆ ਕਰਨ ਲਈ ਗੋਲੀ ਚਲਾਈ ਹੈ ਅਤੇ ਉਸਨੇ ਆਪਣਾ ਇਹ ਕਹਿ ਕੇ ਗੁਨਾ ਕਬੂਲ ਕੀਤਾ ਕਿ ਮੈਨੂੰ ਪਛਤਾਵਾ ਹੈ।