ਐਸ.ਸੀ. / ਬੀ.ਸੀ ਮੰਡਲ ਦਫਤਰ ਪਾਵਰਕਾਮ ਦੀ ਚੋਣ ਵਿੱਚ ਅਨਿਲ ਕੁਮਾਰ ਪ੍ਰਧਾਨ ਬਣੇ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 06:26 PM

ਐਸ.ਸੀ. / ਬੀ.ਸੀ ਮੰਡਲ ਦਫਤਰ ਪਾਵਰਕਾਮ ਦੀ ਚੋਣ ਵਿੱਚ ਅਨਿਲ ਕੁਮਾਰ ਪ੍ਰਧਾਨ ਬਣੇ
ਪਟਿਆਲਾ : ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਪੀ.ਸੀ.ਐਲ ਮਾਡਲ ਟਾਊਨ ਮੰਡਲ ਦਫਤਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਵੱਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਇੰਜੀਨੀਅਰ ਪਵਿੱਤਰ ਸਿੰਘ ਨੋਲੱਖਾ, ਵਿੱਤ ਸਕੱਤਰ ਇੰਜੀਨੀਅਰ ਵਰਿੰਦਰ ਸਿੰਘ, ਪ੍ਰੈਸ ਸਕੱਤਰ ਸ੍ਰੀ ਨਰਿੰਦਰ ਸਿੰਘ ਕਲਸੀ ਅਤੇ ਮੁੱਖ ਐਡੀਟਰ ਸ੍ਰੀ ਰਮੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਅੱਜ ਦੀ ਮੀਟਿੰਗ ਵਿੱਚ ਮਾਡਲ ਟਾਊਨ ਮੰਡਲ ਦਫਤਰ ਦੀ ਚੋਣ ਹੋਈ ਜਿਸ ਵਿੱਚ ਸਰਵ ਸੰਮਤੀ ਨਾਲ ਸ੍ਰੀ ਅਨਿਲ ਕੁਮਾਰ ਨੂੰ ਮੰਡਲ ਪ੍ਰਧਾਨ ਰਾਜਵੰਤ ਸਿੰਘ ਅਤੇ ਰੋਹਿਤ ਕੁਮਾਰ ਨੂੰ ਮੀਤ ਪ੍ਰਧਾਨ, ਮੁਨੀਸ਼ ਕੁਮਾਰ ਨੂੰ ਸਕੱਤਰ, ਮਨਜੀਤ ਸਿੰਘ ਅਤੇ ਮੁਹੱਮਦ ਸਲੀਮ ਨੂੰ ਸਹਾਇਕ ਸਕੱਤਰ, ਰਾਜਿਦੰਰ ਪਾਲ ਚੌਹਾਨ ਅਤੇ ਮਨਪ੍ਰੀਤ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਸੁਖਜੀਤ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ । ਨਵੀਂ ਚੁਣੀ ਹੋਈ ਕਮੇਟੀ ਵੱਲੋਂ ਸੂਬਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ ਅੰਦਰ ਜੱਥੇਬੰਦੀ ਦੀ ਵੱਧ ਤੋਂ ਵੱਧ ਮੈਂਬਰਸ਼ਿਪ ਕੀਤੀ ਜਾਵੇਗੀ ਅਤੇ ਪੰਜਾਬ ਪੱਧਰ ਤੇ ਇਸਨੂੰ ਮਜ਼ਬੂਤ ਕੀਤਾ ਜਾਵੇਗਾ। ਸੂਬਾ ਕਮੇਟੀ ਵੱਲੋਂ ਨਵੀਂ ਚੁਣੀ ਗਈ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ।