Breaking News ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ 'ਚ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਕੀਤਾ ਹੱਲਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਰੂਪ ਰੇਖਾ ਉਲੀਕੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:17 PM

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਰੂਪ ਰੇਖਾ ਉਲੀਕੀ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 24 ਸਤੰਬਰ ਨੂੰ ਹੋਵੇਗਾ ਗੁਰਮਤਿ ਸਮਾਗਮ ਅਤੇ ਅੰਮਿ੍ਰਤ ਸੰਚਾਰ
ਪਟਿਆਲਾ 21 ਸਤੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਬ ਕਮੇਟੀ ਦੇ ਮੈਂਬਰ ਜਗਦੀਪ ਸਿੰਘ ਚੀਮਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ ਪੁੱਜੇ ਹੋਏ ਸਨ। ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਰੂਪ ਰੇਖਾ ਉਲੀਕਦਿਆਂ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 24 ਸਤੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸਮਰਪਿਤ ਗੁਰਮਤਿ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ, ਉਥੇ ਹੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮਿ੍ਰਤ ਸੰਚਾਰ ਦਾ ਆਯੋਜਨ ਦੁਪਹਿਰ 12.00 ਵਜੇ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਸਬ ਕਮੇਟੀ ਮੈਂਬਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਟੌਹੜਾ ਦਾ ਜਨਮ ਦਿਨ ਜਿਥੇ ਸ਼ੋ੍ਰਮਣੀ ਕਮੇਟੀ ਸ਼ਾਨੋ ਸ਼ੌਕਤ ਨਾਲ ਕਰਵਾਉਣ ਜਾ ਰਹੀ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਜਥੇਦਾਰ ਟੌਹੜਾ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਦੌਰਾਨ ਜਥੇਦਾਰ ਟੌਹੜਾ ਦੇ ਜੀਵਨ ਅਧਾਰਤ ਫੋਟੋ ਗੈਲਰੀ ਵੀ ਲਗਾਈ ਜਾਵੇਗੀ। ਇਸ ਸਮਾਗਮ ਦੇ ਸਬੰਧ ਵਿਚ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਿੱਖਿਆ ਸਕੱਤਰ ਸੁਖਵਿੰਦਰ ਸਿੰਘ ਨੇ ਵੀ ਪ੍ਰਬੰਧ ਅਧੀਨ ਕਾਲਜਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 24 ਦਸੰਬਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਜਥੇਦਾਰ ਟੌਹੜਾ ਦੇ ਜੀਵਨ ਸੰਘਰਸ਼ਾਂ ਤੋਂ ਪ੍ਰੇਰਨਾ ਲੈਣ, ਜਿਨ੍ਹਾਂ ਨੇ ਪੰਥਕ ਸਫਾਂ ਵਿਚ ਵਿਲੱਖਣ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਜਥੇਦਾਰ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਕ ਸਮਾਗਮ ਵੀ ਉਲੀਕੇ ਗਏ ਹਨ, ਜਿਨ੍ਹਾਂ ’ਚ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਵੀ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਹਜੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸਤਪਾਲ ਸਿੰਘ ਐਮ.ਏ. ਢਾਡੀ ਜੱਥਾ, ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਕਵੀਸ਼ਰੀ ਜਥਾ ਸੰਗਤਾਂ ਗੁਰੂ ਇਤਿਹਾਸ ਨਾਲ ਸਾਂਝ ਪਾਉਣਗੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top