ਬਾਬਾ ਮਨਜੀਤ ਸਿੰਘ ਬੇਦੀ ਵੱਲੋਂ ਸ੍ਰੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਲਈ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਸੱਦਾ ਪੱਤਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:15 PM

ਬਾਬਾ ਮਨਜੀਤ ਸਿੰਘ ਬੇਦੀ ਵੱਲੋਂ ਸ੍ਰੀ ਚੰਦ ਜੀ ਦੇ ਸਲਾਨਾ ਜੋੜ ਮੇਲੇ ਲਈ ਬਾਬਾ ਬਲਬੀਰ ਸਿੰਘ 96 ਕਰੋੜੀ ਨੂੰ ਸੱਦਾ ਪੱਤਰ
ਅੰਮ੍ਰਿਤਸਰ :ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਫਗਵਾੜਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਦਾ 530ਵਾਂ ਆਗਮਨ ਦਿਵਸ ਦਾ ਸਲਾਨਾ ਜੋੜ ਮੇਲਾ ਸਰਧਾ ਭਾਵਨਾ ਨਾਲ ਮਨਾਉਣ ਸਬੰਧੀ ਸ੍ਰੀ ਗੁਰੂ ਨਾਨਕ ਸਾਹਿਬ ਦੀ ਅੰਸ਼ ਬਾਬਾ ਮਨਜੀਤ ਸਿੰਘ ਬੇਦੀ ਸੱਦਾ ਪੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਦੇਣ ਹਿੱਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੁਜੇ। ਇਹ ਸੱਦਾ ਪੱਤਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਪ੍ਰਾਪਤ ਕੀਤਾ । ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਦਸਿਆ ਕਿ ਗੁਰਦੁਆਰਾ ਤੱਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਜ਼ਿਲ੍ਹਾ ਕਪੂਰਥਲਾ ਵਿਖੇ 25 ਤੋਂ 27 ਅਕਤੂਬਰ ਨੂੰ ਗੁਰਮਤਿ ਪ੍ਰੇਮ ਵਿਚ ਭਿੱਜ ਕੇ ਅਤੇ ਸਿੱਖੀ ਸਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਉੇਘੇ ਵਿਦਵਾਨ ਸੰਤ ਮਹਾਂਪੁਰਸ਼, ਧਾਰਮਿਕ ਆਗੂ, ਰਾਗੀ ਢਾਡੀ ਅਤੇ ਕਥਾਵਾਚਕ ਗੁਰਮਤਿ ਵਿਚਾਰਾਂ ਅਤੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਵਿਸ਼ੇਸ਼ ਤੌਰ ਤੇ ਗੁਰਮਤਿ ਨਾਲ ਜੁੜਨ ਵਾਲਿਆਂ ਬੱਚਿਆਂ ਦੇ ਧਾਰਮਿਕ ਕਵਿਤਾ ਉਚਾਰਨ ਮੁਕਾਬਲੇ ਹੋਣਗੇ ਜੇਤੂਆਂ ਨੂੰ ਵਿਸ਼ੇਸ਼ ਤੌਰ ਇਨਾਮ ਦਿਤੇ ਜਾਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਬਾਬਾ ਮਨਜੀਤ ਸਿੰਘ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਭਾਈ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ ਸੁ: ਤੱਪ ਅਸਥਾਨ ਬਾਬਾ ਸ੍ਰੀ ਚੰਦ ਜੀ ਨਿਜਾਮਪੁਰ ਨੂੰ ਜੀ ਆਇਆਂ ਆਖਿਆਂ ਤੇ ਸਿਰਪਾਓ ਨਾਲ ਸਨਮਾਨਤ ਕੀਤਾ। ਇਸ ਸਮੇਂ ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਵੀ ਹਾਜ਼ਰ ਸਨ ।