Breaking News ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤੀ ਜਿ਼ਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:29 PM

ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤੀ ਜਿ਼ਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ
ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ।



Scroll to Top