Breaking News ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਧਿਕਾਰੀਆਂ ਨਾਲ ਪੁੱਜੇ ਪਿੰਡਾਂ 'ਚ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਕੀਤਾ ਹੱਲਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰਨਸ਼ੇ ਕਾਰਨ 20 ਸਾਲਾ ਨੌਜਵਾਨ ਅਰਸ਼ ਕੁਮਾਰ ਦੀ ਹੋਈ ਮੌਤਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:24 PM

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓੜੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਪਾਸੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਅਫ਼ਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਲਈ ਪੁਲਿਸ ਥਾਣੇ ਵਿਚ ਜਾਂਦੀ ਹੈ, ਪਰੰਤੂ ਪੁਲਿਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ, ਜੋ ਬਹੁਤ ਗੰਭੀਰ ਮਾਮਲਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ, ਪਰੰਤੂ ਜਦੋਂ ਪੁਲਿਸ ਅਫ਼ਸਰ ਆਪਣੇ ਡਿਊਟੀ ਨਿਭਾਉਣ ਦੀ ਬਜਾਇ ਫ਼ਰਿਆਦ ਲੈ ਕੇ ਆਏ ਲੋਕਾਂ ਨੂੰ ਹੀ ਜਲੀਲ ਕਰਨ ਤਾਂ ਇਨਸਾਫ਼ ਕਿਥੋਂ ਮਿਲੇਗਾ। ਉਨ੍ਹਾਂ ਕਿਹਾ ਕਿ ਫ਼ੌਜੀ ਦੇਸ਼ ਦੀ ਰੱਖਿਆ ਲਈ ਬਾਰਡਰਾਂ ’ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਓੜੀਸਾ ਸਰਕਾਰ ਨੂੰ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਵਰਤਾਰੇ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕਿਉਂਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਦੇਸ਼ ਅੰਦਰ ਸਿੱਖਾਂ ਨਾਲ ਨਾ-ਇਨਸਾਫ਼ੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਗ੍ਰਹਿ ਮੰਤਰੀ ਸੂਬਾ ਸਰਕਾਰ ਨੂੰ ਵੀ ਨਿਰਦੇਸ਼ ਦੇਣ।



Scroll to Top