Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 21 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ । ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਦੇ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ । ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਖਾਸ ਤੌਰ ‘ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਰਾਜ ਦੀਆਂ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮਿਲਣ ।

Advertisement
Advertisement
Advertisement
Advertisement
Scroll to Top