Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ
– ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਹਵਾਲਾ ਰੂਟ ਰਾਹੀਂ ਪਾਕਿ-ਅਧਾਰਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ
-ਗ੍ਰਿਫਤਾਰ ਕੀਤੇ ਗਏ ਦੋਸ਼ੀ ਲਵਪ੍ਰੀਤ ਸਿੰਘ ਨੇ ਆਪਣੀ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥ ਲੁਕਾਉਣ ਲਈ ਆਪਣੇ ਘਰ ’ਚ ਬਣਾਈ ਸੀ ਲੁਕਵੀਂ ਅਲਮਾਰੀ: ਸਪੈਸ਼ਲ ਡੀਜੀਪੀ ਕੁਲਦੀਪ ਸਿੰਘ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਦੋਸ਼ੀ ਵਿਅਕਤੀ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ । ਉਨ੍ਹਾਂ ਦੱਸਿਆ ਕਿ ਇਹਨਾਂ ਜਾਂਚ ਕਾਰਵਾਈਆਂ ਨੂੰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਸੁਚੱਜੇ ਢੰਗ ਨਾਲ ਅੰਜਾਮ ਦਿੱੱਤਾ ਗਿਆ ਹੈ, ਜੋ ਕਿ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਏ.ਐਨ.ਟੀ.ਐਫ. ਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ । ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ। ਪੁਲਿਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ। ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰ. 147 ਮਿਤੀ 20-09-2024 ਨੂੰ ਦਰਜ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top