Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ

ਡੇਢ ਦਹਾਕੇ ਤੋਂ ਪਿੰਡ ਰੱਖੜਾ ਦੇ ਬੇਆਬਾਦ ਪਏ ਖੇਡ ਸਟੇਡੀਅਮ ਦੀ 60 ਲੱਖ ਰੁਪਏ ਨਾਲ ਬਦਲੇਗੀ ਨੁਹਾਰ-ਜੌੜਾਮਾਜਰਾ
-ਕਿਹਾ ਪੰਜਾਬ ਦੇ ਭਲੇ ਤੇ ਸੂਬੇ ਦੇ ਵਡੇਰੇ ਹਿਤਾਂ ਲਈ ਕੰਮ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ
-ਕੈਬਨਿਟ ਮੰਤਰੀ ਜੌੜਮਾਜਰਾ ਵੱਲੋਂ ਪਿੰਡ ਰੱਖੜਾ ਤੇ ਲੰਗੜੋਈ ਵਿਖੇ 1.15 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਟਿਆਲਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਦੋ ਅਹਿਮ ਪਿੰਡਾਂ ਰੱਖੜਾ ਤੇ ਲੰਗੜੋਈ ਵਿਖੇ 1 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਰਾਜਸੀ ਵਿਤਕਰੇ ਤੋਂ ਪੰਜਾਬ ਦੇ ਭਲੇ ਤੇ ਸੂਬੇ ਦੇ ਵਡੇਰੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ । ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਰੱਖੜਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿਆਧੁਨਿਕ ਖੇਡ ਸਟੇਡੀਅਮ, 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਾਂ ਤੇ 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕਰਵਾਏ ਜਾਣ ਵਾਲੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਲੰਗੜੋਈ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤੋਂ ਖੜਵੰਜੇ ਵਾਲੀ ਸੜਕ ਅਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਫਿਰਨੀ ਪੱਕੀ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਵਿਕਾਸ ਕਾਰਜ ਕਰਵਾਉਣਗੇ ਕਿ ਪਿੰਡ ਵਾਸੀਆਂ ਨੂੰ ਅਗਲੀ ਵਾਰ ਕੋਈ ਗ੍ਰਾਂਟ ਮੰਗਣ ਦੀ ਲੋੜ ਨਹੀਂ ਪਵੇਗੀ ।
ਸੂਚਨਾ ਤੇ ਲੋਕ ਸੰਪਰਕ, ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਫ਼ਸੋਸ ਜਤਾਇਆ ਕਿ ਇਸ ਪਿੰਡ ਦਾ ਵਜ਼ੀਰ ਹੋਣ ਦੇ ਬਾਵਜੂਦ ਪਿਛਲੇ ਕਰੀਬ ਡੇਢ ਦਹਾਕੇ ਤੋਂ ਖੇਡ ਸਟੇਡੀਅਮ ਬੇਆਬਾਦ ਪਿਆ ਸੀ ਪਰ ਹੁਣ ਇਸਨੂੰ ਪਟਿਆਲਾ ਜ਼ਿਲ੍ਹੇ ਦਾ ਨੰਬਰ ਇਕ ਤੇ ਸਭ ਤੋਂ ਬਿਹਤਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇੱਥੇ ਵਾਲੀਵਾਲ, ਕ੍ਰਿਕਟ, ਫੁਟਬਾਲ ਸਮੇਤ ਹਰ ਖੇਡ ਦਾ ਮੈਦਾਨ ਹੋਵੇਗਾ ਸਗੋਂ ਪਿੰਡ ਵਾਸੀਆਂ ਲਈ ਸੈਰ ਕਰਨ ਵਾਸਤੇ ਟਰੈਕ ਵੀ ਬਣੇਗਾ ।
ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸਾਡੇ ਨੌਜਵਾਨ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ, ਇਸ ਲਈ ਪਿੰਡ-ਪਿੰਡ ਖੇਡ ਸਟੇਡੀਅਮ ਬਣ ਰਹੇ ਹਨ ਜਿਸ ਕਰਕੇ ਸਾਡੇ ਨੌਜਵਾਨ ਖੇਡਾਂ ਨਾਲ ਤਾਂ ਜੁੜ ਹੀ ਰਹੇ ਹਨ, ਸਗੋਂ ਖੇਡ ਮੈਦਾਨਾਂ ਵਿੱਚ ਜਾ ਕੇ ਤਿਆਰੀ ਕਰਨ ਨਾਲ ਪੁਲਿਸ ਤੇ ਫ਼ੌਜ ਵਿੱਚ ਵੀ ਭਰਤੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਹੁਣ ਪੁਲਿਸ ਦੀ ਭਰਤੀ ਹਰ ਸਾਲ ਬਿਨ੍ਹਾਂ ਕਿਸੇ ਸਿਫ਼ਾਰਸ਼ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ।
ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਰੇਕ ਪਿੰਡ ਵਿੱਚ ਪੰਚਾਇਤੀ ਚੋਣਾਂ ਵਿੱਚ ਚੰਗੇ ਪੰਚਾਂ-ਸਰਪੰਚਾਂ ਦੀ ਚੋਣ ਕੀਤੀ ਜਾਵੇ ਅਤੇ ਜੇਕਰ ਹੋ ਸਕੇ ਤਾਂ ਹਰੇਕ ਪਿੰਡ ਵਿੱਚ ਸਰਵਸੰਮਤੀ ਹੀ ਕਰ ਲਈ ਜਾਵੇ। ਉਨ੍ਹਾਂ ਦੱਸਿਆ ਕਿ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਸ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਨਹਿਰੀ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ । ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਤਰਲੋਚਨ ਸਿੰਘ ਰੱਖੜਾ, ਹਰਿੰਦਰ ਸਿੰਘ ਢਿੱਲੋਂ, ਨਾਜਰ ਸਿੰਘ, ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਪੰਚਾਇਤ ਵਿਭਾਗ ਤੋਂ ਗੁਰਮੁੱਖ ਸਿੰਘ, ਜੇ.ਈ. ਸੁਨੀਲ ਕੁਮਾਰ, ਸੁਰਿੰਦਰ ਸਿੰਘ ਤੇ ਅਸੋਕ ਕੁਮਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ‘ਚ ਮੌਜੂਦ ਸਨ ।

Advertisement
Advertisement
Advertisement
Advertisement
Scroll to Top