ਹਜ਼ਾਰਾਂ ਕਿਸਾਨਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਪਹਿਲਵਾਨਾਂ ਦੇ ਹੱਕ ‘ਚ ਆਏ ਕਿਸਾਨ
– ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪਟਿਆਲਾ, 3 ਮਈ:
ਸੰਯੁਕਤ ਮੋਰਚਾ ਗੈਰ ਰਾਜਨੀਤਕ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਪਹਿਲਵਾਨਾਂ ਦੇ ਹੱਕ ‘ਚ ਆਉਂਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਡੀਸੀ ਦਫ਼ਤਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇ ਕੇ ਦੇਸ਼ ਦੇ ਲਈ ਅੰਤਰ ਰਾਸ਼ਟਰੀ ਪੱਧਰ ‘ਤੇ ਮੈਡਲ ਜਿੱਤਣ ਵਾਲੇ ਪਹਿਲਵਾਨ ਜੋਕਿ ਬੀਤੀ 23 ਅਪ੍ਰੈਲ ਤੋਂ ਜੰਤਰ ਮੰਤਰ ਉਪਰ ਧਰਨੇ ‘ਤੇ ਬੈਠੇ ਹਨ ਨੂੰ ਇਨਸਾਫ ਦੇਣ ਲਈ ਵੀ ਕਿਹਾ। ਆਗੂਆਂ ਨੇ ਕਿਹਾ ਕਿ ਭਾਜਪਾ ਸਾਂਸਦ ਅਤੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਦੇ ਉਪਰ ਮਹਿਲਾ ਪਹਿਲਵਾਨਾਂ ਦੇ ਯੋਨ ਸ਼ੋਸ਼ਣ ਦੇ ਗੰਭੀਰ ਅਰੋਪ ਹਨ। ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਅਦ ਬ੍ਰਿਜ ਭੂਸ਼ਨ ਸ਼ਰਨ ਦੇ ਉਪਰ ਪਾਸਕੋ ਐਕਟ ਵਰਗੀਆਂ ਅਤੀ ਗੰਭੀਰ ਧਰਾਵਾ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਪਰੰਤੂ ਉਸ ਦੇ ਬਾਵਜੂਦ ਆਰੋਪੀ ਬ੍ਰਿਜ ਭੂਸ਼ਨ ਸ਼ਰਮਾ ਨੂੰ ਅੱਜ ਤੱਕ ਗ੍ਰਿਫਤਰ ਨਹੀਂ ਕੀਤਾ ਗਿਆ। ਇਸਤੋਂ ਇਲਾਵਾ ਬ੍ਰਿਜ ਭੂਸ਼ਨ ਉਪਰ 302, 307 ਆਰਸਐਕਟ ਗੈਗਸਟਰ ਐਕਟ ਵਰਗੀਆਂ ਗੰਭੀਰ ਧਾਰਾਵਾਂ ਵਿੱਚ ਅਨੇਕਾ ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਮਾਨਯੋਗ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਸੰਵਿਧਾਨ ਨੂੰ ਬਚਾਉਣ ਦੀ ਜਿੰਮੇਵਾਰੀ ਆਪ ਜੀ ਦੀ ਹੈ। ਇਸ ਲਈ ਸੰਯੁਕਤ ਮੋਰਚਾ ਗੈਰ ਰਾਜਨੀਤਕ ਦੀਆਂ ਜਥੇਬੰਦੀਆਂ ਤੁਹਾਡੇ ਤੋਂ ਇਲਸਾਫ ਦੀ ਉਮੀਦ ਕਰਦੇ ਹਨ ਕਿ ਯੋਨ ਸ਼ੋਸ਼ਨ ਅਰੋਪੀ ਬ੍ਰਿਜ ਭੂਸ਼ਨ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਗੁਰਧਿਆਨ ਸਿੰਘ ਸਿਉਣਾ, ਬਹਾਦਰ ਸਿੰਘ ਦਦਹੇੜਾ, ਜੋਰਾ ਸਿੰਘ ਬਲਬੇੜਾ, ਹੀਰਾ ਸਿੰਘ, ਹਰਪ੍ਰਤੀ ਸਿੰਘ ਸੀਲ, ਬਖਸ਼ੀਸ਼ ਸਿੰਘ ਹਰਪਾਲਪੁਰ, ਸਪਤਾਲ ਸਿੰਘ ਮਹਿਮਦਪੁਰ, ਜਗਦੀਪ ਸਿੰਘ ਅਲੁਣਾ, ਸਰਬਜੀਤ ਸਿੰਘ, ਹਰਨੇਕ ਸਿੰਘ ਸਿੱਧੂਵਾਲ, ਦਵਿੰਦਰ ਸਿੰਘ, ਬਲਕਾਰ ਸਿੰਘ ਜਸੋਵਾਲ ਆਦਿ ਕਿਸਾਨ ਆਗੂ ਮੌਕੇ ‘ਤੇ ਹਾਜਰ ਹੋਏ।
