Breaking News ਮਿਆਂਮਾਰ ਤੋਂ ਕਰੀਬ 900 ਅੱਤਵਾਦੀ ਮਣੀਪੁਰ `ਚ ਹੋਏ ਦਾਖ਼ਲਬਾਲੀਵੁੱਡ ਐਕਟਰ ਪ੍ਰਵੀਨ ਡਬਾਸ ਹੋਏ ਕਾਰ ਹਾਦਸੇ ਵਿੱਚ ਗੰਭੀਰ ਜ਼ਖ਼ਮੀਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਈ. ਡੀ. ਕੀਤੀ ਸਾਬਕਾ ਆਈ. ਏ. ਐੱਸ. ਅਧਿਕਾਰੀ ਮੋਹਿੰਦਰ ਸਿੰਘ ਤੇ ਐੱਚਪੀਪੀਐੱਲ ਡਾਇਰੈਕਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀਐਸ.ਬੀ. ਆਈ. ਸ਼ੇਖਪੁਰਾ ਬ੍ਰਾਂਚ ਵਿਚ ਤਾਇਨਾਤ ਹੈਡ ਕੈਸ਼ੀਅਰ ਕੀਤਾ ਕਰੋੜ ਦਾ ਗਬਨਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

ਈ. ਡੀ. ਕੀਤੀ ਸਾਬਕਾ ਆਈ. ਏ. ਐੱਸ. ਅਧਿਕਾਰੀ ਮੋਹਿੰਦਰ ਸਿੰਘ ਤੇ ਐੱਚਪੀਪੀਐੱਲ ਡਾਇਰੈਕਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 11:45 AM

ਈ. ਡੀ. ਕੀਤੀ ਸਾਬਕਾ ਆਈ. ਏ. ਐੱਸ. ਅਧਿਕਾਰੀ ਮੋਹਿੰਦਰ ਸਿੰਘ ਤੇ ਐੱਚਪੀਪੀਐੱਲ ਡਾਇਰੈਕਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ
ਲਖਨਊ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਾਬਕਾ ਆਈਏਐੱਸ ਅਧਿਕਾਰੀ ਮੋਹਿੰਦਰ ਸਿੰਘ ਤੇ ਹੈਸਿੰਡਾ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਕੰਪਨੀ (ਐੱਚਪੀਪੀਐੱਲ) ਦੇ ਡਾਇਰੈਕਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੌਰਾਨ 42.56 ਕਰੋੜ ਰੁਪਏ ਦੇ ਹੀਰੇ, ਜੇਵਰਾਤ ਤੇ ਨਕਦੀ ਜ਼ਬਤ ਕਰਨ ਦੇ ਨਾਲ ਹੀ ਵੱਡੀ ਗਿਣਤੀ ’ਚ ਜਾਇਦਾਦਾਂ ਦੇ ਦਸਤਾਵੇਜ਼ ਬਰਾਮਦ ਕੀਤੇ ਹਨ। ਇਸ ਵਿਚ 85 ਲੱਖ ਰੁਪਏ ਦੀ ਨਕਦੀ ਸ਼ਾਮਲ ਹੈ। ਮੋਹਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ 5.26 ਕਰੋੜ ਰੁਪਏ ਕੀਮਤ ਦਾ ਇਕ ਹੀਰਾ ਬਰਾਮਦ ਹੋਇਆ ਹੈ।ਕੰਪਨੀ ਦੇ ਡਾਇਰੈਕਟਰਾਂ ਦੇ ਛੇ ਬੈਂਕ ਲਾਕਰਾਂ ਦੀ ਜਾਣਕਾਰੀ ਵੀ ਮਿਲੀ ਹੈ। ਮੰਗਲਵਾਰ ਤੇ ਬੁੱਧਵਾਰ ਨੂੰ ਮੇਰਠ, ਦਿੱਲੀ, ਚੰਡੀਗੜ੍ਹ ਤੇ ਗੋਆ ਸਥਿਤ 12 ਟਿਕਾਣਿਆਂ ’ਤੇ ਕੀਤੀ ਗਈ ਛਾਣਬੀਣ ਦੇ ਬਾਅਦ ਈਡੀ ਨੇ ਸ਼ੁੱਕਰਵਾਰ ਨੂੰ ਜ਼ਬਤ ਕੀਤੀ ਗਈ ਜਾਇਦਾਦ ਦੀ ਜਾਣਕਾਰੀ ਸਾਂਝੀ ਕੀਤੀ। ਨੋਇਡਾ ਅਥਾਰਟੀ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਰਹੇ ਮੋਹਿੰਦਰ ਸਿੰਘ ਦੀ ਗਿਣਤੀ ਬਸਪਾ ਸ਼ਾਸਨਕਾਲ ਦੇ ਪ੍ਰਭਾਵਸ਼ਾਲੀ ਅਧਿਕਾਰੀਆਂ ’ਚ ਸੀ। ਉਹ 31 ਜੁਲਾਈ, 2012 ਨੂੰ ਰਿਟਾਇਰ ਹੋਏ ਸਨ। ਈਡੀ ਦੀ ਜਾਂਚ ’ਚ ਸਾਹਮਣੇ ਆਇਆ ਕਿ ਉਨਵਾਂ ਨੇ ਐੱਚਪੀਪੀਐੱਲ ਦੇ ਮਾਲਿਕਾਂ ਨੂੰ ਨੋਇਡਾ ’ਚ ਜ਼ਮੀਨ ਮੁਹੱਈਆ ਕਰਾਉਣ ’ਚ ਵੱਡਾ ਖੇਡ ਖੇਡਿਆ ਸੀ। ਜਾਂਚ ’ਚ ਭੂਮਿਕਾ ਸਾਹਮਣੇ ਆਉਣ ’ਤੇ ਸਾਬਕਾ ਆਈਏਐੱਸ ਅਧਿਕਾਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਨੂੰ ਖੰਘਾਲਿਆ ਗਿਆ। ਸੂਤਰਾਂ ਦੇ ਮੁਤਾਬਕ, ਉਨ੍ਹਾਂ ਦੀ ਰਿਹਾਇਸ਼ ਤੋਂ ਹੀਰਿਆਂ ਦੇ 35 ਸਰਟੀਫਿਕੇਟ ਵੀ ਬਰਾਮਦ ਹੋਏ ਹਨ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਕਰੋੜਾਂ ਰੁਪਏ ਦੇ ਇਹ ਹੀਰੇ ਲੈ ਕੇ ਉਨ੍ਹਾਂ ਦੀ ਪਤਨੀ ਪਿਛਲੇ ਦਿਨੀਂ ਅਮਰੀਕਾ ਚਲੀ ਗਈ। ਸਾਰੇ ਹੀਰੇ ਦਿੱਲੀ ਦੇ ਪੀਸੀ ਜਿਊਲਰਜ਼ ਤੋਂ ਖਰੀਦੇ ਗਏ ਸਨ। ਈਡੀ ਨੇ ਮੇਰਠ ਦੇ ਸ਼ਾਰਦਾ ਐਸਪੋਰਟਸ ਦੇ ਮਾਲਿਕ ਆਸ਼ੀ ਗੁਪਤਾ ਦੇ ਘਰੋਂ 7.1 ਕਰੋੜ ਰੁਪਏ ਦੇ ਹੀਰੇ ਤੇ ਜੇਵਰ ਤੇ ਆਦਿੱਤਿਆ ਗੁਪਤਾ ਦੇ ਘਰੋਂ ਲਗਪਗ 25 ਕਰੋੜ ਰੁਪਏ ਦੇ ਹੀਰੇ ਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ ।



Scroll to Top