Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ

ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ

ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ
ਯਮੁਨਾਨਗਰ : ਭਾਰਤ ਦੇ ਸ਼ਹਿਰ ਯਮੁਨਾਨਗਰ ਦੇ ਛਛਰੌਲੀ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਪੀੜਤਾ ਸ਼ੁੱਕਰਵਾਰ ਸ਼ਾਮ ਨੂੰ ਘਰ ਦੇ ਬਾਹਰ ਖੇਡਦੀ ਹੋਈ ਲਾਪਤਾ ਹੋ ਗਈ ਸੀ । ਸਥਾਨਕ ਲੋਕਾਂ ਨੂੰ ਸ਼ੱਕ ਹੈ ਕਿ ਲੜਕੀ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਜਿਣਸੀ ਸ਼ੋਸ਼ਣ ਤੋਂ ਬਾਅਦ ਮਾਰ ਦਿੱਤਾ ਹੈ । ਯਮੁਨਾਨਗਰ ਦੇ ਪੁਲਿਸ ਸੁਪਰਡੈਂਟ ਗੰਗਾ ਰਾਮ ਪੁਨੀਆ ਨੇ ਟ੍ਰਿਬਿਊਨ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਇੱਕ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ । ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਕੁਝ ਘੰਟਿਆਂ ਬਾਅਦ ਗੰਨੇ ਦੇ ਖੇਤ ਵਿੱਚ ਪਈ ਮਿਲੀ। ਪੂਨੀਆ ਨੇ ਕਿਹਾ ਕਿ ਪਹਿਲੀ ਨਜ਼ਰੇ ਜਾਪਦਾ ਹੈ ਕਿ ਲੜਕੀ ਦਾ ਕਤਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਉਸ ਦਾ ਜਿਨਸੀ ਸ਼ੋਸ਼ਣ ਬਾਰੇ ਪੋਸਟਮਾਰਟਮ ਜਾਂਚ ਤੋਂ ਬਾਅਦ ਪਤਾ ਲੱਗ ਸਕੇਗਾ, ਉਨ੍ਹਾਂ ਕਿਹਾ ਕਿ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਜਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਅਜਿਹਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਬੂਰੀਆ ਕਸਬੇ ‘ਚ 7 ਸਾਲਾ ਬੱਚੀ ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ ਜਨਾਹ ਕਰਕੇ ਕਤਲ ਕਰ ਦਿੱਤਾ ਸੀ। ਉਸਦੀ ਲਾਸ਼ 19 ਸਤੰਬਰ ਨੂੰ ਕਸਬੇ ਦੇ ਬਾਹਰਵਾਰ ਇੱਕ ਅੰਬਾਂ ਦੇ ਬਾਗ ਵਿੱਚ ਪਈ ਮਿਲੀ ਸੀ। ਇਸ ਮਾਮਲੇ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top