Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:06 am

+91 90915 01313 , +91 90916 01313

punjabbanni@gmail.com
punjabbani@yahoo.com

ਚੋਰ ਹੋਣ ਦੇ ਸ਼ੱਕ ਵਿਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਨੰਗਾ ਕਰਕੇ ਘੁਮਾਉਣ ਵਾਲਿਆਂ ਵਿਰੁੱਧ ਹੋਇਆ ਕੇਸ ਦਰਜ

ਚੋਰ ਹੋਣ ਦੇ ਸ਼ੱਕ ਵਿਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਨੰਗਾ ਕਰਕੇ ਘੁਮਾਉਣ ਵਾਲਿਆਂ ਵਿਰੁੱਧ ਹੋਇਆ ਕੇਸ ਦਰਜ

ਚੋਰ ਹੋਣ ਦੇ ਸ਼ੱਕ ਵਿਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਤੇ ਨੰਗਾ ਕਰਕੇ ਘੁਮਾਉਣ ਵਾਲਿਆਂ ਵਿਰੁੱਧ ਹੋਇਆ ਕੇਸ ਦਰਜ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ `ਚ ਚੋਰ ਹੋਣ ਦੇ ਸ਼ੱਕ `ਚ ਦੋ ਨਾਬਾਲਗਾਂ ਦੀ ਕੁੱਟਮਾਰ ਦੇ ਮਾਮਲੇ `ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਾਕੀ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ। ਮੁਲਜ਼ਮਾਂ ਨੇ ਨਾਬਾਲਗਾਂ ਦੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਿਰਵਸਤਰ ਕਰ ਕੇ ਜੁਹੂ ਇਲਾਕੇ ਵਿਚ ਘੁਮਾਇਆ। 14 ਅਤੇ 17 ਸਾਲ ਦੇ ਦੋ ਭਰਾ ਸੋਮਵਾਰ ਤੜਕੇ ਮੁੰਬਈ ਦੇ ਜੁਹੂ ਇਲਾਕੇ `ਚ ਘੁੰਮ ਰਹੇ ਸਨ। ਉਦੋਂ ਦੋਸ਼ੀਆਂ ਦੀ ਨਜ਼ਰ ਉਨ੍ਹਾਂ `ਤੇ ਪਈ। ਸਥਾਨਕ ਲੋਕਾਂ ਨੂੰ ਉਨ੍ਹਾਂ `ਤੇ ਚੋਰ ਹੋਣ ਦਾ ਸ਼ੱਕ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਭਰਾਵਾਂ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਮੁਲਜ਼ਮਾਂ ਨੇ ਅਜਿਹਾ ਹੀ ਨਹੀਂ ਕੀਤਾ, ਉਨ੍ਹਾਂ ਨੇ ਦੋਵਾਂ ਭਰਾਵਾਂ ਨੂੰ ਨਿਰਵਸਤਰ ਕੀਤਾ ਤੇ ਵਾਲ ਕੱਟਣ ਤੋਂ ਬਾਅਦ ਇਲਾਕੇ ਵਿਚ ਘੁਮਾਇਆ। ਉਨ੍ਹਾਂ ਦੀਆਂ ਹਰਕਤਾਂ ਕੈਮਰੇ ਵਿਚ ਰਿਕਾਰਡ ਹੋ ਰਹੀਆਂ ਸਨ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ 22 ਸਾਲਾ ਸੂਰਜ ਪਟਵਾ ਵਜੋਂ ਹੋਈ ਹੈ। ਪੁਲਿਸ ਨੇ ਸੂਰਜ ਪਟਵਾ ਅਤੇ ਹੋਰ ਦੋਸ਼ੀਆਂ ਖਿਲਾਫ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਅਜੇ ਵੀ ਦੋ ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।ਕਿਸੇ ਨੇ ਨਾਬਾਲਗਾਂ ਦੀ ਕੁੱਟਮਾਰ ਦੀ ਵੀਡੀਓ ਆਪਣੇ ਮੋਬਾਈਲ `ਤੇ ਰਿਕਾਰਡ ਕੀਤੀ। ਬਾਅਦ `ਚ ਇਹ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ। ਵੀਡੀਓ ਦੇਖਣ ਤੋਂ ਬਾਅਦ ਦੋਹਾਂ ਨਾਬਾਲਗਾਂ ਦੀ ਦਾਦੀ ਨੇ ਪੁਲਿਸ ਨੂੰ ਮਾਮਲੇ ਦੀ ਸ਼ਿਕਾਇਤ ਕੀਤੀ। ਪੁਲਿਸ ਨੇ ਦਾਦੀ ਦੀ ਸ਼ਿਕਾਇਤ `ਤੇ ਕਾਰਵਾਈ ਕੀਤੀ। ਪੁਲਿਸ ਮੁਤਾਬਿਕ ਮੁਲਜ਼ਮਾਂ ਨੇ ਦੋਵਾਂ ਕੁੱਟਣ ਤੋਂ ਬਾਅਦ ਲੜਕਿਆਂ ਨੂੰ ਛੱਡ ਦਿੱਤਾ ਸੀ।

Advertisement
Advertisement
Advertisement
Advertisement
Scroll to Top