Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:01 am

+91 90915 01313 , +91 90916 01313

punjabbanni@gmail.com
punjabbani@yahoo.com

ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲਾ: ਮੁਲਜ਼ਮ ਦੀ ਮੌਤ ਸਬੰਧੀ ਜਾਂਚ ਕਰੇਗੀ ਸੀਆਈਡੀ

ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲਾ: ਮੁਲਜ਼ਮ ਦੀ ਮੌਤ ਸਬੰਧੀ ਜਾਂਚ ਕਰੇਗੀ ਸੀਆਈਡੀ

ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲਾ: ਮੁਲਜ਼ਮ ਦੀ ਮੌਤ ਸਬੰਧੀ ਜਾਂਚ ਕਰੇਗੀ ਸੀਆਈਡੀ
ਮੁੰਬਈ : ਮਹਾਰਾਸ਼ਟਰ ਦੇ ਅਪਰਾਧ ਜਾਂਚ ਵਿਭਾਗ (ਸੀਆਈਡੀ) ਵੱਲੋਂ ਬਦਲਾਪੁਰ ਕਸਬੇ ਦੇ ਸਕੂਲ ਵਿੱਚ ਦੋ ਬੱਚੀਆਂ ਦੇ ਜਿਨਸੀ ਸ਼ੋਸ਼ਣ ਕੇਸ ਵਿੱਚ ਮੁਲਜ਼ਮ ਅਕਸ਼ੈ ਸ਼ਿੰਦੇ ਦੀ ਮੌਤ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸੇ ਦੌਰਾਨ ਠਾਣੇ ਪੁਲੀਸ ਨੇ ਪੁਲੀਸ ਮੁਲਾਜ਼ਮਾਂ ’ਤੇ ਕਥਿਤ ਗੋਲੀਬਾਰੀ ਕਰਨ ਕਾਰਨ ਅਕਸ਼ੈ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਦੀ ਅਚਾਨਕ ਮੌਤ ਦਾ ਮਾਮਲਾ ਵੀ ਮੁੰਬਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੋਸ਼ ਲਾਇਆ ਕਿ ਸ਼ਿੰਦੇ ਨੇ ਪੁਲੀਸ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਵੀ ਠਾਣੇ ਪੁਲੀਸ ਹੀ ਕਰ ਰਹੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਅੱਜ ਉਸ ਪੁਲੀਸ ਵਾਹਨ ਦੀ ਜਾਂਚ ਕੀਤੀ ਜਿਸ ਵਿੱਚ ਸੋਮਵਾਰ ਸ਼ਾਮ ਨੂੰ ਪੁਲੀਸ ਮੁਲਾਜ਼ਮ ਨੇ ਸ਼ਿੰਦੇ ਨੂੰ ਕਥਿਤ ਗੋਲੀ ਮਾਰੀ ਸੀ। ਸ਼ਿੰਦੇ (24) ’ਤੇ ਠਾਣਾ ਜ਼ਿਲ੍ਹੇ ਦੇ ਬਦਲਾਪੁਰ ਦੇ ਸਕੂਲ ਵਿੱਚ ਦੋ ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ ਸੀ। ਇਸੇ ਸਕੂਲ ਦੇ ਸਫਾਈ ਕਰਮੀ ਸ਼ਿੰਦੇ ਨੂੰ ਇਸ ਘਟਨਾ ਦੇ ਪੰਜ ਦਿਨ ਮਗਰੋਂ 17 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਦਾ ਦਾਅਵਾ ਸੀ ਕਿ ਸ਼ਿੰਦੇ ਨੂੰ ਸੋਮਵਾਰ ਨੂੰ ਇਕ ਹੋਰ ਮਾਮਲੇ ਦੀ ਜਾਂਚ ਸਬੰਧੀ ਜਦੋਂ ਤਲੋਜਾ ਜੇਲ੍ਹ ਤੋਂ ਬਦਲਾਪੁਰ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ’ਚੋਂ ਇਕ ਦੀ ਪਿਸਤੌਲ ਖੋਹ ਕੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ’ਚ ਉਹ ਮਾਰਿਆ ਗਿਆ। ਹਾਲਾਂਕਿ, ਅਕਸ਼ੈ ਸ਼ਿੰਦੇ ਦੀ ਮਾਂ ਤੇ ਰਿਸ਼ਤੇਦਾਰਾਂ ਨੇ ਇਸ ਥਿਊਰੀ ਨੂੰ ਰੱਦ ਕਰਦਿਆਂ ਪੁਲੀਸ ’ਤੇ ਉਸ ਨੂੰ ਫ਼ਰਜ਼ੀ ਮੁਕਾਬਲੇ ਵਿੱਚ ਮਾਰਨ ਦੇ ਦੋਸ਼ ਲਗਾਏ ਹਨ। ਉਧਰ ਜੇਜੇ ਹਸਪਤਾਲ ਨੇ ਪੋਸਟਮਾਰਟਮ ਮਗਰੋਂ ਸ਼ਿੰਦੇ ਦੀ ਲਾਸ਼ ਪੁਲੀਸ ਹਵਾਲੇ ਕਰ ਦਿੱਤੀ ਹੈ। ਇਸੇ ਦੌਰਾਨ ਸ਼ਿਵ ਸੈਨਾ ਕਾਰਕੁਨਾਂ ਨੇ ਸ਼ਿੰਦੇ ਦੀ ਮੌਤ ਦੇ ਜਸ਼ਨ ਵਿੱਚ ਪਟਾਕੇ ਚਲਾਏ ਅਤੇ ਮਠਿਆਈਆਂ ਵੰਡੀਆਂ। ਉਧਰ, ਅਕਸ਼ੈ ਸ਼ਿੰਦੇ ਦੇ ਪਿਤਾ ਅੰਨਾ ਸ਼ਿੰਦੇ ਨੇ ਆਪਣੇ ਪੁੱਤਰ ਦੇ ਕਥਿਤ ਫਰਜ਼ੀ ਮੁਕਾਬਲੇ ਖ਼ਿਲਾਫ਼ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਮੌਤ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਕਰਵਾਉਣ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top