Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:55 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਅਨਾਜ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪਾਣੀ ਸਮੇਤ ਹੋਰ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ
ਸੰਗਰੂਰ, 25 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਝੋਨੇ ਦੀ ਫਸਲ ਦੀ ਖਰੀਦ ਲਈ ਵਿਭਾਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਖਰੀਦ ਪ੍ਰਬੰਧਾਂ ਨਾਲ ਸਬੰਧਤ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਹਰ ਪ੍ਰਬੰਧ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਆਦਿ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਵੀ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਝੋਨੇ ਦੀ ਕੁਆਲਟੀ ਤੇ ਪੈਰਾਮੀਟਰ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਕਿ ਉਹ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਉਨ੍ਹਾਂ ਦੁਆਰਾ ਲਿਆਂਦੀ ਜਾਣ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਹੋ ਸਕੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਮੰਡੀਆਂ ਵਿੱਚ ਸਾਫ਼ ਸਫ਼ਾਈ, ਰੌਸ਼ਨੀ, ਬਿਜਲੀ, ਬੈਠਣ ਵਿਵਸਥਾ, ਪੀਣ ਵਾਲੇ ਪਾਣੀ ਦੀ ਉਪਲਬਧਤਾ ਆਦਿ ਲਈ ਕੀਤੇ ਇੰਤਜਾਮਾਂ ਦੀ ਵੀ ਸਮੀਖਿਆ ਕੀਤੀ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਹਦਾਇਤ ਕੀਤੀ ਕਿ ਸੀਜ਼ਨ ਦੌਰਾਨ ਮੰਡੀ ਇੰਸਪੈਕਟਰ ਮੰਡੀਆਂ ਵਿੱਚ ਤਾਇਨਾਤ ਰਹਿੰਦੇ ਹੋਏ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚੜ੍ਹਾਉਣ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਸੀ ਸਹਿਯੋਗ ਨਾਲ ਕਾਰਜ ਕੀਤੇ ਜਾਣ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਅਸ਼ੋਕ ਕੁਮਾਰ, ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਮਾਰਕੀਟ ਕਮੇਟੀਆਂ ਦੇ ਸਕੱਤਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top