ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 25 September, 2024, 01:31 PM

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ
ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਅਚਾਨਕ ਵਿਗੜ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਆਈਜੀਐਮਸੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
