Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:07 am

+91 90915 01313 , +91 90916 01313

punjabbanni@gmail.com
punjabbani@yahoo.com

ਸਰਵਪੱਖੀ ਵਿਕਾਸ ਲਈ ਪਿੰਡਾਂ ਵਿੱਚ ਮਹਿਲਾ ਸਭਾ ਅਤੇ ਬਾਲ ਸਭਾ ਦੇ ਇਜਲਾਸ ਕਰਵਾਉਣੇ ਅਤਿ ਜ਼ਰੂਰੀ: ਬੀਡੀਪੀਓ ਗੁਰਦਰਸ਼ਨ ਸਿੰਘ

ਸਰਵਪੱਖੀ ਵਿਕਾਸ ਲਈ ਪਿੰਡਾਂ ਵਿੱਚ ਮਹਿਲਾ ਸਭਾ ਅਤੇ ਬਾਲ ਸਭਾ ਦੇ ਇਜਲਾਸ ਕਰਵਾਉਣੇ ਅਤਿ ਜ਼ਰੂਰੀ: ਬੀਡੀਪੀਓ ਗੁਰਦਰਸ਼ਨ ਸਿੰਘ

ਸਰਵਪੱਖੀ ਵਿਕਾਸ ਲਈ ਪਿੰਡਾਂ ਵਿੱਚ ਮਹਿਲਾ ਸਭਾ ਅਤੇ ਬਾਲ ਸਭਾ ਦੇ ਇਜਲਾਸ ਕਰਵਾਉਣੇ ਅਤਿ ਜ਼ਰੂਰੀ: ਬੀਡੀਪੀਓ ਗੁਰਦਰਸ਼ਨ ਸਿੰਘ
ਸੰਗਰੂਰ, 25 ਸਤੰਬਰ : ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋਂ ਬਲਾਕ ਸੰਗਰੂਰ ਵਿਖੇ ਮਹਿਲਾ ਸਭਾ ਅਤੇ ਬਾਲ ਸਭਾ ਸਬੰਧੀ 4 ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਸਥਾਈ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਮਹਿਲਾ ਸਭਾ ਅਤੇ ਬਾਲ ਸਭਾ, ਔਰਤਾਂ ਅਤੇ ਬੱਚਿਆਂ ਸਬੰਧੀ ਕਾਨੂੰਨ, ਸਿਹਤ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਭਲਾਈ ਸਕੀਮਾਂ, ਸਿੱਖਿਆ ਦਾ ਅਧਿਕਾਰ ਐਕਟ,ਐਸ.ਆਰ.ਐਲ.ਐਮ. ਸਵੈ ਸਹਾਇਤਾ ਸਮੂਹਾਂ ਜ਼ਰੀਏ ਮਹਿਲਾਵਾਂ ਦਾ ਸਸ਼ਕਤੀਕਰਨ ਆਦਿ ਵਿਸ਼ਿਆਂ ਬਾਰੇ ਕੈਂਪਾਂ ਵਿੱਚ ਪਹੁੰਚੇ ਪ੍ਰਤੀਭਾਗੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਬਲਾਕ ਦੇ 71 ਗਰਾਮ ਪੰਚਾਇਤਾਂ ਨਾਲ ਸਬੰਧਿਤ ਸਕੂਲ ਅਧਿਆਪਕ, ਆਂਗਣਵਾੜੀ ਵਰਕਰ, ਏ ਐਨ ਐਮ, ਆਸ਼ਾ ਵਰਕਰ, ਸੈਲਫ ਹੈਲਪ ਗਰੁੱਪਾਂ ਦੇ ਮੈਂਬਰ, ਬੀਡੀਪੀਓ ਦਫ਼ਤਰ ਦੇ ਪੰਚਾਇਤ ਸਕੱਤਰ, ਮਗਨਰੇਗਾ ਦੇ ਸਟਾਫ ਅਤੇ ਐਸ ਆਰ ਐਲ ਐਮ ਦੇ ਸਟਾਫ ਵੱਲੋਂ ਭਾਗ ਲਿਆ ਜਾ ਰਿਹਾ ਹੈ । ਬੀਡੀਪੀਓ ਗੁਰਦਰਸ਼ਨ ਸਿੰਘ ਵੱਲੋਂ ਟ੍ਰੇਨਿੰਗ ਲੈ ਕੇ ਗਏ ਪ੍ਰਤੀਭਾਗੀਆਂ ਨੂੰ ਪਿੰਡਾਂ ਵਿੱਚ ਸਥਾਈ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਮਹਿਲਾ ਸਭਾ ਅਤੇ ਬਾਲ ਸਭਾ ਕਰਵਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਵਪੱਖੀ ਵਿਕਾਸ ਲਈ ਪਿੰਡਾਂ ਵਿੱਚ ਮਹਿਲਾ ਸਭਾ ਅਤੇ ਬਾਲ ਸਭਾ ਦੇ ਇਜਲਾਸ ਕਰਵਾਉਣੇ ਅਤਿ ਜ਼ਰੂਰੀ ਹਨ । ਇਸ ਮੌਕੇ ਮਾਸਟਰ ਟ੍ਰੇਨਰ ਗੁਰਿੰਦਰ ਕੁਮਾਰ, ਲਖਵਿੰਦਰ ਸਿੰਘ ਮਾਸਟਰ ਟ੍ਰੇਨਰ, ਪੰਚਾਇਤ ਸਕੱਤਰ ਕਰਨੈਲ ਸਿੰਘ, ਸੰਮਤੀ ਪਟਵਾਰੀ ਭੁਪਿੰਦਰ ਸਿੰਘ ਅਤੇ ਕੰਪਿਊਟਰ ਅਪਰੇਟਰ ਈ ਪੰਚਾਇਤ ਭਾਵਨਾ ਮੌਜੂਦ ਸਨ ।

Advertisement
Advertisement
Advertisement
Advertisement
Scroll to Top