Breaking News ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਰਕ ਦਾ ਰੱਖਿਆ ਨੀਹ ਪੱਥਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 25 September, 2024, 03:21 PM

ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਰਕ ਦਾ ਰੱਖਿਆ ਨੀਹ ਪੱਥਰ
ਭਵਾਨੀਗੜ੍ਹ, 25 ਸਤੰਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਦੀ ਤੂਰਪੱਤੀ ਵਿੱਚ ਤਕਰੀਬਨ ਇਕ ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪਾਰਕ ਦਾ ਨੀਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਰਾਲਿਆਂ ਤਹਿਤ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇ ਨਾਲ-ਨਾਲ ਆਧੁਨਿਕ ਅਤੇ ਮਿਆਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸੰਗਰੂਰ ਹਲਕੇ ਵਿੱਚ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੇ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾ ਕੇ ਸਮੇਂ ਸਿਰ ਪੂਰੇ ਕਰਵਾਉਣੇ ਉਹ ਖੁਦ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਇਲਾਕੇ ਵਿੱਚ ਲੋੜੀਂਦੇ ਵਿਕਾਸ ਕੰਮ ਉਨ੍ਹਾਂ ਦੀ ਤਰਜੀਹ ਉੱਪਰ ਹਨ ਅਤੇ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਹਰ ਹੀਲੇ ਯਕੀਨੀ ਬਣਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਪਾਲ ਸਿੰਘ ਹਾਕੀ, ਜਗਤਾਰ ਸਿੰਘ, ਸਿੰਦਰਪਾਲ ਕੌਰ, ਭੀਮ ਸਿੰਘ, ਸੁਰਜੀਤ ਕੌਰ ਸਣੇ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਵਰਕਰ ਹਾਜ਼ਰ ਸਨ।