Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:05 am

+91 90915 01313 , +91 90916 01313

punjabbanni@gmail.com
punjabbani@yahoo.com

ਵਰਲਡ ਟਰੇਡ ਔਰਗੇਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਕੀਤੀ ਸ਼ਮੂਲੀਅਤ

ਵਰਲਡ ਟਰੇਡ ਔਰਗੇਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਕੀਤੀ ਸ਼ਮੂਲੀਅਤ

ਵਰਲਡ ਟਰੇਡ ਔਰਗੇਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਕੀਤੀ ਸ਼ਮੂਲੀਅਤ
ਸਰੀ : ਐਬਟਸਫੋਰਡ ਸ਼ਹਿਰ ਦੀ ਜੰਮਪਲ ਅਤੇ ਅੱਜਕੱਲ੍ਹ ਮੈਕਗਿਲ ਲਾਅ ਕਾਲਜ, ਯੂਨੀਵਰਸਿਟੀ ਮੌਂਟਰੀਅਲ ਵਿਖੇ ਵਕਾਲਤ ਕਰ ਰਹੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁੱਖ ਸਥਾਨ ਵਿਖੇ ਵਰਲਡ ਟਰੇਡ ਔਰਗੇਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ। ਸਾਹਿਬ ਕੌਰ ਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ ਕੈਨੇਡੀਅਨ ਨੌਜਵਾਨਾਂ ਦੀ ਪ੍ਰਤੀਨਿਧਤਾ ਕਰਦਿਆਂ ਯੂ.ਐੱਨ.ਓ. ਦੇ ਪਬਲਿਕ ਫੋਰਮ ਵਿੱਚ ਗੰਭੀਰ ਮੁੱਦਿਆਂ ’ਤੇ ਚਰਚਾ ਕੀਤੀ। ਸਵਿਟਜ਼ਰਲੈਂਡ ਵਿਖੇ ਚਾਰ ਦਿਨ ਚੱਲੀ ਇਸ ਵਿਸ਼ਾਲ ਬੈਠਕ ਦੌਰਾਨ ਦੁਨੀਆ ਭਰ ਤੋਂ ਰਾਜਦੂਤਾਂ, ਡਿਪਲੋਮੈਟਾਂ, ਮਾਹਰਾਂ, ਅੰਤਰਰਾਸ਼ਟਰੀ ਵਪਾਰ ਵਿੱਚ ਪ੍ਰੈਕਟੀਸ਼ਨਰਾਂ ਅਤੇ ਪ੍ਰਸਿੱਧ ਅਕਾਦਮੀਆਂ ਨੇ ਸ਼ਮੂਲੀਅਤ ਕੀਤੀ ।ਸਾਹਿਬ ਕੌਰ ਅਨੁਸਾਰ ਵੱਡੀ ਫ਼ਿਕਰਮੰਦੀ ਵਾਲੀ ਗੱਲ ਇਹ ਹੈ ਕਿ ਸੰਸਾਰ ਦੇ 1.5 ਬਿਲੀਅਨ ਲੋਕਾਂ ਨੂੰ ਅਤਿਅੰਤ ਗ਼ਰੀਬੀ ਤੋਂ ਬਾਹਰ ਕੱਢਣ ਵਿੱਚ ਅੰਤਰਰਾਸ਼ਟਰੀ ਵਪਾਰ ਦੀ ਸਹਾਇਤਾ ਦੇ ਬਾਵਜੂਦ, ਵਪਾਰ ਦੇ ਲਾਭ ਨਹੀਂ ਹੋਏ ਅਤੇ ਅਜਿਹੀਆਂ ਕੌਮਾਂਤਰੀ ਬੈਠਕਾਂ ਰਾਹੀਂ ਹੀ ਲੋਕ ਪੱਖੀ ਰਣਨੀਤੀ ਰਾਹੀਂ ਆਰਥਿਕ, ਵਾਤਾਵਰਨ, ਰਾਜਨੀਤਕ ਅਤੇ ਵਿਆਪਕ ਵਿਸ਼ਵ ਸੰਕਟਾਂ ਨਾਲ ਨਜਿੱਠਣ ਦਾ ਮੌਕਾ ਹਾਸਲ ਹੋ ਸਕਦਾ ਹੈ।ਪੰਜਾਬ ਤੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖਾ ਨਾਲ ਸਬੰਧਿਤ ਸਾਹਿਬ ਕੌਰ ਨੇ ਯੂ.ਐੱਨ.ਓ. ਦੇ ਦੌਰੇ ਦੌਰਾਨ ਜਿੱਥੇ ਯੂ.ਟੀ.ਓ. ਬਾਰੇ ਵਿਚਾਰਾਂ ਦੀ ਸਾਂਝ ਪਾਈ, ਉੱਥੇ ਯੂ.ਐੱਨ.ਓ. ਦੇ ਮੰਚ ਤੋਂ ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਸੰਸਾਰ ਪੱਧਰ ’ਤੇ ਆ ਰਹੀਆਂ ਚੁਣੌਤੀਆਂ ਅਤੇ ਹਾਸ਼ੀਆਗ੍ਰਸਤ ਲੋਕਾਂ ਦੇ ਹੱਕ ਵਿੱਚ ਦ੍ਰਿੜਤਾ ਨਾਲ ਆਵਾਜ਼ ਉਠਾਉਣ ਦਾ ਵੀ ਅਹਿਦ ਕੀਤਾ।

Advertisement
Advertisement
Advertisement
Advertisement
Scroll to Top